ਸ਼ੰਭੂ ਬਾਰਡਰ ਉਤੇ ਤਣਾਅ ਵਧਿਆ, ਪੁਲਿਸ ਨਾਲ ਟਕਰਾਅ, ਅੱਥਰੂ ਗੈਸ ਦੇ ਗੋਲੇ ਦਾਗੇ

ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਕੂਚ ਕਰਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ ਹੈ। ਇਸ ਦੌਰਾਨ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ।
ਇਸ ਦੌਰਾਨ ਕਿਸਾਨ ਤੇ ਪੁਲਿਸ ਆਹਮਣੇ ਸਾਹਮਣੇ ਆ ਗਏ ਹਨ। ਇਥੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਦੇ ਰੋਸ ਤੇ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ।
ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਤੇ ਕਿਸਾਨਾਂ ਨੇ ਬੈਰੀਕੇਡਿੰਗ ਦੀ ਪਹਿਲੀ ਪਰਤ ਵਜੋਂ ਲੱਗੀਆਂ ਤਾਰਾਂ ਪੁੱਟ ਕੇ ਘੱਗਰ ਵਿੱਚ ਸੁੱਟ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਅੰਬਾਲਾ ਜ਼ਿਲ੍ਹੇ ਵਿਚ ਧਾਰਾ 163 ਲਾਗੂ ਹੈ।
ਐਂਬੂਲੈਂਸ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਹਸਪਤਾਲ ਵਿਚ ਵਾਰਡ ਬਣਾ ਦਿੱਤੇ ਗਏ ਹਨ। ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਕੁਝ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਪੁਲਿਸ ਵਾਹਨ ਅਤੇ ਰੋਡਵੇਜ਼ ਦੀਆਂ ਬੱਸਾਂ ਬਾਰਡਰ ’ਤੇ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ।
- First Published :