Punjab
ਜਲੰਧਰ ਵਿਚ ਦੋ ਗੈਂਗਸਟਰਾਂ ਦਾ ਐਨਕਾਊਂਟਰ, ਵੇਖੋ LIVE ਤਸਵੀਰਾਂ, ਕਮਾਦ ਵਿਚ ਘੇਰਿਆ

ਜਲੰਧਰ ਕਮਿਸ਼ਨਰੇਟ ਦੀ ਪੁਲਿਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਓ 50 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ।
ਇਸ ਸਬੰਧੀ ਜਾਣਾਕਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਪੁਲਿਸ ਗੌਰਵ ਯਾਦਵ ਨੇ ਐਕਸ ਉਤੇ ਪੋਸਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਮੌਕੇ ਉਨ੍ਹਾਂ ਦਾ ਪਿੱਛਾ ਕਰਨ ਦੌਰਾਨ ਹੋਈ ਗੋਲੀਬਾਰੀ ਵਿਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਹਲਾਂਕਿ ਮੁਠਭੇੜ ਤੋਂ ਬਾਅਦ ਪੁਲਿਸ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।
ਡੀ.ਜੀ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਣੇ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਲ ਸਨ।
ਇਸ਼ਤਿਹਾਰਬਾਜ਼ੀ
- First Published :