ਵਿਆਹ ਤੋਂ ਕੁਝ ਦਿਨ ਪਹਿਲਾਂ ਨੌਜਵਾਨ ਨੂੰ ਸ਼ਰਾਬ ਪਿਆ ਕੇ ਕਰਵਾ ਦਿੱਤੀ ਨਸਬੰਦੀ, ਰਿਸ਼ਤਾ ਟੁੱਟਿਆ

ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ, ਜਿਨ੍ਹਾਂ ਦੇ ਵਿਆਹ ਤੈਅ ਹੋ ਚੁੱਕੇ ਹਨ, ਉਹ ਤਿਆਰੀਆਂ ਵਿਚ ਰੁੱਝੇ ਹੋਏ ਹਨ। ਇਸੇ ਦੌਰਾਨ ਗੁਜਰਾਤ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦਾ ਇਕ ਮਹੀਨੇ ਬਾਅਦ ਵਿਆਹ ਹੋਣਾ ਸੀ, ਪਰ ਇਸ ਦੌਰਾਨ ਨੌਜਵਾਨ ਨੂੰ ਵਰਗਲਾ ਕੇ ਨਸਬੰਦੀ ਦਾ ਆਪਰੇਸ਼ਨ ਕਰਵਾ ਦਿੱਤਾ ਗਿਆ।
ਇਹ ਮਾਮਲਾ ਹੁਣ ਜ਼ਿਲ੍ਹੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਹ ਮੇਹਸਾਣਾ ਦੇ ਪਿੰਡ ਨਵੀ ਸੇਧਾਵੀ ਦੀ ਘਟਨਾ ਹੈ, ਜਿੱਥੇ ਅਡਾਲਜ ਉਪ ਜ਼ਿਲ੍ਹਾ ਹਸਪਤਾਲ ਵਿੱਚ ਇੱਕ ਨੌਜਵਾਨ ਦੀ ਨਸਬੰਦੀ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੂੰ ਵਰਗਲਾ ਕੇ ਉਸ ਦੀ ਨਸਬੰਦੀ ਦਾ ਆਪ੍ਰੇਸ਼ਨ ਕੀਤਾ ਗਿਆ। ਤੁਸੀਂ ਹੈਰਾਨ ਹੋਵੋਗੇ ਕਿ ਇਕ ਮਹੀਨੇ ਬਾਅਦ ਇਸ ਨੌਜਵਾਨ ਦਾ ਵਿਆਹ ਹੋਣ ਵਾਲਾ ਸੀ। ਪੀੜਤ ਨੌਜਵਾਨ ਦਾ ਦਾਅਵਾ ਹੈ ਕਿ ਨਸਬੰਦੀ ਆਪ੍ਰੇਸ਼ਨ ਤੋਂ ਪਹਿਲਾਂ ਉਸ ਨੂੰ ਸ਼ਰਾਬ ਪਿਲਾਈ ਗਈ ਅਤੇ ਬਾਅਦ ‘ਚ ਆਪਰੇਸ਼ਨ ਕੀਤਾ ਗਿਆ। ਹਾਲਾਂਕਿ ਇਸ ਘਟਨਾ ਤੋਂ ਬਾਅਦ ਨੌਜਵਾਨ ਦਾ ਕਹਿਣਾ ਹੈ ਕਿ ਉਸ ਦਾ ਵਿਆਹ ਵੀ ਟੁੱਟ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੀ ਹੁਣ ਹਰਕਤ ਵਿੱਚ ਆ ਗਿਆ ਹੈ।
ਮੇਹਸਾਣਾ ਦੇ ਜ਼ਿਲ੍ਹਾ ਸਿਹਤ ਅਧਿਕਾਰੀ ਨੇ ਪੂਰੇ ਮਾਮਲੇ ‘ਚ ਅਹਿਮ ਬਿਆਨ ਦਿੱਤਾ ਹੈ। ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਸਿਹਤ ਕਰਮਚਾਰੀ ਦੀ ਗਲਤੀ ਸੀ। ਨਾਲ ਹੀ ਸਿਹਤ ਅਧਿਕਾਰੀ ਅਨੁਸਾਰ ਇਸ ਘਟਨਾ ਵਿੱਚ ਜ਼ਿੰਮੇਵਾਰ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਲਈ ਜ਼ਿੰਮੇਵਾਰ ਮੁਲਾਜ਼ਮ ਨੂੰ ਮੁਅੱਤਲ ਕਰਨ ਤੱਕ ਦੀ ਕਾਰਵਾਈ ਕੀਤੀ ਜਾ ਸਕਦੀ ਹੈ।
- First Published :