This miracle happened for the first time since 1966, the 35-year-old fast bowler created history – News18 ਪੰਜਾਬੀ

ਨਵੀਂ ਦਿੱਲੀ- ਇਨ੍ਹੀਂ ਦਿਨੀਂ ਕ੍ਰਿਕਟ ਜਗਤ ‘ਚ ਟੈਸਟ ਕ੍ਰਿਕਟ ਦਾ ਜਲਵਾ ਬਰਕਰਾਰ ਹੈ। ਇਕ ਪਾਸੇ ਟੀਮ ਇੰਡੀਆ ਆਸਟ੍ਰੇਲੀਆ ‘ਚ ਡੇ-ਨਾਈਟ ਟੈਸਟ ਮੈਚ ਖੇਡ ਰਹੀ ਹੈ ਤਾਂ ਦੂਜੇ ਪਾਸੇ ਇੰਗਲੈਂਡ ਦੀ ਟੀਮ ਨਿਊਜ਼ੀਲੈਂਡ ਦੌਰੇ ‘ਤੇ ਜਿੱਤ ਨਾਲ ਟੈਸਟ ਸੀਰੀਜ਼ ਦੀ ਸ਼ੁਰੂਆਤ ਕਰਨ ਤੋਂ ਬਾਅਦ ਦੂਜੇ ਟੈਸਟ ਮੈਚ ‘ਚ ਰੁੱਝੀ ਹੋਈ ਹੈ। ਅੱਜ ਯਾਨੀ 7 ਦਸੰਬਰ ਨੂੰ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਦਾ ਮੈਚ ਖੇਡਿਆ ਜਾ ਰਿਹਾ ਹੈ, ਜਿਸ ‘ਚ ਇਕ ਗੇਂਦਬਾਜ਼ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ।
ਦੱਖਣੀ ਅਫ਼ਰੀਕੀ ਦੇ ਖਿਡਾਰੀ ਪੈਟਰਸਨ ਨੇ 35 ਸਾਲ 245 ਦਿਨ ਦੀ ਉਮਰ ਵਿੱਚ ਟੈਸਟ ਵਿੱਚ 5 ਵਿਕਟਾਂ ਲੈ ਕੇ ਇੱਕ ਵੱਡਾ ਰਿਕਾਰਡ ਬਣਾਇਆ ਹੈ। ਪੈਟਰਸਨ 35 ਸਾਲ ਤੋਂ ਵੱਧ ਉਮਰ ਵਿੱਚ 5 ਵਿਕਟਾਂ ਲੈਣ ਵਾਲੇ ਦੱਖਣੀ ਅਫ਼ਰੀਕੀ ਕ੍ਰਿਕਟ ਦੇ ਇਤਿਹਾਸ ਵਿੱਚ ਤੀਜੇ ਤੇਜ਼ ਗੇਂਦਬਾਜ਼ ਬਣ ਗਏ ਹਨ। 1966 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ 35 ਸਾਲ ਤੋਂ ਵੱਧ ਉਮਰ ਦੇ ਕਿਸੇ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਨੇ ਟੈਸਟ ਪਾਰੀ ‘ਚ 5 ਬੱਲੇਬਾਜ਼ਾਂ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ ਹੈ। ਇਸ ਤੋਂ ਪਹਿਲਾਂ ਸਾਲ 1966 ‘ਚ ਟ੍ਰੇਵਰ ਗੋਡਾਰਡ ਨੇ ਆਸਟ੍ਰੇਲੀਆ ਖਿਲਾਫ ਇਹ ਵੱਡੀ ਉਪਲੱਬਧੀ ਹਾਸਲ ਕੀਤੀ ਸੀ।
ਦੂਜੇ ਦਿਨ ਸ਼੍ਰੀਲੰਕਾ ਦੀ ਪਹਿਲੀ ਪਾਰੀ 328 ਦੌੜਾਂ ‘ਤੇ ਸਿਮਟ ਗਈ। ਸ਼੍ਰੀਲੰਕਾ ਦੱਖਣੀ ਅਫਰੀਕਾ ਦੇ ਪਹਿਲੀ ਪਾਰੀ ਦੇ 358 ਦੌੜਾਂ ਦੇ ਸਕੋਰ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਡੈਨ ਪੈਟਰਸਨ ਨੇ ਅਜਿਹਾ ਨਹੀਂ ਹੋਣ ਦਿੱਤਾ। ਡੈਨ ਪੈਟਰਸਨ ਨੇ ਅੱਧੀ ਟੀਮ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਉਨ੍ਹਾਂ 22 ਓਵਰਾਂ ਵਿੱਚ 71 ਦੌੜਾਂ ਦੇ ਕੇ 5 ਲੰਕਾਈ ਬੱਲੇਬਾਜ਼ਾਂ ਨੂੰ ਆਊਟ ਕੀਤਾ। ਇਸ ਤਰ੍ਹਾਂ 35 ਸਾਲਾ ਪੈਟਰਸਨ ਨੇ ਦੱਖਣੀ ਅਫਰੀਕੀ ਕ੍ਰਿਕਟ ਦੇ ਇਤਿਹਾਸ ਵਿਚ ਇਕ ਵੱਡੀ ਉਪਲਬਧੀ ਹਾਸਲ ਕੀਤੀ।
ਦੂਜੇ ਟੈਸਟ ਮੈਚ ਦੀ ਗੱਲ ਕਰੀਏ ਤਾਂ ਦੱਖਣੀ ਅਫਰੀਕਾ ਫਿਲਹਾਲ ਬੈਟਿੰਗ ਕਰ ਰਹੀ ਹੈ। ਦੱਖਣੀ ਅਫਰੀਕਾ ਨੇ ਦੋ ਸੈਂਕੜੇ ਅਤੇ ਇੱਕ ਅਰਧ ਸੈਂਕੜੇ ਦੀ ਮਦਦ ਨਾਲ 358 ਦੌੜਾਂ ਬਣਾਈਆਂ। ਜਵਾਬ ‘ਚ ਸ਼੍ਰੀਲੰਕਾ ਦੀ ਪੂਰੀ ਟੀਮ 328 ਦੌੜਾਂ ਬਣਾ ਕੇ ਢੇਰ ਹੋ ਗਈ। ਪਥੁਮ ਨਿਸਾਂਕਾ ਨੇ ਅਰਧ ਸੈਂਕੜੇ ਦੀ ਪਾਰੀ ਖੇਡੀ। ਦੱਖਣੀ ਅਫਰੀਕਾ ਨੂੰ 30 ਦੌੜਾਂ ਦੀ ਬੜ੍ਹਤ ਮਿਲੀ।
👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।