ਟ੍ਰੈਫਿਕ ਚਲਾਨ ਨਾ ਭਰਨ ਵਾਲੇ ਹੋ ਜਾਓ ਸਾਵਧਾਨ, ਜ਼ਬਤ ਕੀਤੀ ਜਾਵੇਗੀ ਤੁਹਾਡੀ ਗੱਡੀ! ਜਾਣੋ ਬਚਣ ਦਾ ਤਰੀਕਾ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਨੂੰ ਸਖਤੀ ਦੇ ਨਾਲ ਲਾਗੂ ਕੀਤਾ ਗਿਆ ਹੈ ਜਿਸ ਦੇ ਨਾਲ ਇਥੇ ਵਾਹਨ ਚਲਾਉਣ ਵਾਲੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹਨ। ਪਰ ਦੇਸ਼ ਦੇ ਕਈ ਅਜਿਹੇ ਸੂਬੇ ਹਨ ਜਿਥੇ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਇਸੇ ਤਰ੍ਹਾਂ ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਟ੍ਰੈਫਿਕ ਨਿਯਮਾਂ ਪ੍ਰਤੀ ਲੋਕਾਂ ਦੀ ਅਣਦੇਖੀ ਦੀ ਤਸਵੀਰ ਸਾਫ ਦਿਖਾਈ ਦੇ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਰਾਂਚੀ ‘ਚ ਹਰ ਰੋਜ਼ ਕਰੀਬ 2.5 ਲੱਖ ਰੁਪਏ ਦੇ ਟ੍ਰੈਫਿਕ ਚਲਾਨ ਕੱਟੇ ਜਾਂਦੇ ਹਨ।
ਇਸ ਦੇ ਬਾਵਜੂਦ ਲੋਕਾਂ ਦੀ ਨਿਯਮਾਂ ਪ੍ਰਤੀ ਲਾਪਰਵਾਹੀ ਖਤਮ ਨਹੀਂ ਹੋ ਰਹੀ। ਇਸ ਦੇ ਨਾਲ ਹੀ ਕਈ ਲੋਕ ਅਜਿਹੇ ਵੀ ਹਨ ਜੋ ਨਾ ਸਿਰਫ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਬਲਕਿ ਜੇਕਰ ਇਸ ਸਬੰਧੀ ਕੋਈ ਟ੍ਰੈਫਿਕ ਚਲਾਨ ਉਨ੍ਹਾਂ ਤੱਕ ਪਹੁੰਚਦਾ ਹੈ ਤਾਂ ਵੀ ਉਹ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਟਰੈਫਿਕ ਚਲਾਨ ਦਾ ਭੁਗਤਾਨ ਨਹੀਂ ਕਰਦੇ। ਟ੍ਰੈਫਿਕ ਪੁਲਿਸ ਅਜਿਹੇ ਵਾਹਨਾਂ ਦਾ ਡਾਟਾ ਤਿਆਰ ਕਰ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਦੇ ਅੰਕੜਿਆਂ ਮੁਤਾਬਕ ਅਜਿਹੇ ਟ੍ਰੈਫਿਕ ਚਲਾਨਾਂ ਦੀ ਗਿਣਤੀ 30 ਹਜ਼ਾਰ ਤੋਂ ਉੱਪਰ ਹੈ। ਫਿਲਹਾਲ ਡਾਟਾ ਅਪਡੇਟ ਕੀਤਾ ਜਾ ਰਿਹਾ ਹੈ। ਉਥੇ ਹੀ ਰਾਂਚੀ ਟ੍ਰੈਫਿਕ ਐਸਪੀ ਕੈਲਾਸ਼ ਕਰਮਾਲੀ ਦਾ ਕਹਿਣਾ ਹੈ ਕਿ ਸ਼ੁਰੂਆਤੀ ਤੌਰ ‘ਤੇ ਅਜਿਹੇ ਲੋਕਾਂ ਦੀ ਪਛਾਣ ਕਰਨ ਤੋਂ ਬਾਅਦ ਰਿਮਾਈਂਡਰ ਭੇਜੇ ਜਾ ਰਹੇ ਹਨ ਅਤੇ ਉਹ ਵੀ ਸਾਫਟ ਅਤੇ ਹਾਰਡ ਕਾਪੀ ‘ਚ। ਜੇਕਰ ਇਸ ਤੋਂ ਬਾਅਦ ਵੀ ਟ੍ਰੈਫਿਕ ਚਲਾਨ ਜਮ੍ਹਾ ਨਾ ਕਰਵਾਇਆ ਗਿਆ ਤਾਂ ਅਜਿਹੇ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ, ਜਿਸ ਕਾਰਨ ਅਜਿਹੇ ਵਾਹਨ ਸੜਕਾਂ ‘ਤੇ ਨਹੀਂ ਚੱਲ ਸਕਣਗੇ।
ਟ੍ਰੈਫਿਕ ਐਸ.ਪੀ ਨੇ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਵੀ ਜੇਕਰ ਇਹ ਵਾਹਨ ਸੜਕ ‘ਤੇ ਦੇਖੇ ਗਏ ਤਾਂ ਉਨ੍ਹਾਂ ਨੂੰ ਵੀ ਜ਼ਬਤ ਕਰ ਲਿਆ ਜਾਵੇਗਾ। ਹਾਲਾਂਕਿ ਰਾਂਚੀ ਟ੍ਰੈਫਿਕ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਫਿਰ ਟ੍ਰੈਫਿਕ ਚਲਾਨ ਜਮ੍ਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅਜਿਹੇ ‘ਚ ਡਰਾਈਵਰਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।
- First Published :