Punjab School Holidays- ਪੰਜਾਬ ਦੇ ਸਾਰੇ ਸਕੂਲਾਂ ਵਿਚ 24 ਤੋਂ 31 ਦਸੰਬਰ ਤੱਕ ਛੁੱਟੀਆਂ

Winter vacations- ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਕੂਲਾਂ ਵਿੱਚ 24/12 ਤੋਂ 31/12 ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24-12-2024 ਤੋਂ 31-12-2024 ਤੱਕ ਛੁੱਟੀਆਂ (Punjab School Holidays) ਕੀਤੀਆਂ ਜਾਂਦੀਆਂ ਹਨ।
ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ( Punjab School Holidays) ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਤੱਕ ਹੋ ਰਹੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ ਮਿਤੀ 24.12.2024 ਤੋਂ ਮਿਤੀ 31.12. 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।’’ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਹ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।
- First Published :