International

ਪੰਜਾਬੀਆਂ ਨੂੰ ਤੋਹਫਾ!, ਧੜਾ-ਧੜ ਮਿਲਣਗੇ ਅਮਰੀਕਾ ਦੇ ਵੀਜ਼ੇ, ਡੋਨਾਲਡ ਟਰੰਪ ਦਾ ਵੱਡਾ ਐਲਾਨ…


ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ (Donal Trump) ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣਾ ਆਸਾਨ ਕਰ ਦੇਣਗੇ। ਉਨ੍ਹਾਂ ਆਖਿਆ ਕਿ ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਪਵੇਗੀ। ਉਨ੍ਹਾਂ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਫਾਇਦਾ ਹੋਵੇਗਾ, ਕਿਉਂਕਿ ਵੱਡੀ ਗਿਣਤੀ ਭਾਰਤੀ, ਖਾਸ ਕਰਕੇ ਪੰਜਾਬੀ ਗੈਰ ਕਾਨੂੰਨੀ ਤੌਰ ਉਤੇ ਅਮਰੀਕਾ ਵਿਚ ਦਾਖਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢ ਦੇਣਗੇ।

ਇਸ਼ਤਿਹਾਰਬਾਜ਼ੀ

ਜਦੋਂ ਟਰੰਪ ਨੂੰ ਪੁੱਛਿਆ ਗਿਆ ਕਿ ਕੀ ਉਹ ਸਾਰਿਆਂ ਨੂੰ ਬਾਹਰ ਕੱਢ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਹੀ ਹੋਵੇਗਾ। ਤੁਹਾਡੇ ਕੋਲ ਨਿਯਮ ਅਤੇ ਕਾਨੂੰਨ ਹਨ। ਸਭ ਤੋਂ ਮਾੜਾ ਉਨ੍ਹਾਂ ਦਾ ਹੋਇਆ ਜੋ ਪਿਛਲੇ 10 ਸਾਲਾਂ ਤੋਂ ਅਮਰੀਕਾ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਇਸ ਨੂੰ ਆਸਾਨ ਬਣਾਉਣ ਜਾ ਰਹੇ ਹਾਂ। ਇਸ ਦੇ ਲਈ ਉਨ੍ਹਾਂ ਨੂੰ ਆਸਾਨ ਪ੍ਰੀਖਿਆ ਪਾਸ ਕਰਨੀ ਹੋਵੇਗੀ।

ਇਸ਼ਤਿਹਾਰਬਾਜ਼ੀ

ਡੋਨਲਡ ਟਰੰਪ ਨੇ ਕਿਹਾ ਕਿ ਉਹ ਓਵਲ ਦਫ਼ਤਰ ਵਿਚ ਦਾਖ਼ਲ ਹੋਣ ਮਗਰੋਂ ਸਾਰੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ (ਵਾਪਸ ਭੇਜਣ) ਦੀ ਆਪਣੀ ਯੋਜਨਾ ਨੂੰ ਅਮਲੀ ਰੂਪ ਦੇਣਗੇ। ਟਰੰਪ ਨੇ ਹਾਲਾਂਕਿ ਨਾਲ ਹੀ ਸਾਫ਼ ਕਰ ਦਿੱਤਾ ਕਿ ਉਹ ਲੋਕਾਂ ਦੀ ਅਮਰੀਕਾ ਵਿਚ ਕਾਨੂੰਨੀ ਆਮਦ ਨੂੰ ਸੁਖਾਲਾ ਵੀ ਬਣਾਉਣਗੇ।

ਟਰੰਪ ਦਾ ਇਹ ਦਾਅਵਾ ਭਾਰਤੀਆਂ ਲਈ ਮਦਦਗਾਰ ਸਾਬਤ ਹੋ ਸਕਦਾ ਹੈ ਕਿਉਂਕਿ ਇਨ੍ਹਾਂ ਵਿਚੋਂ ਬਹੁਗਿਣਤੀ ਅਮਰੀਕਾ ਵਿਚ ਗੈਰਕਾਨੂੰਨੀ ਢੰਗ ਨਾਲ ਦਾਖ਼ਲ ਹੁੰਦੇ ਹਨ। ਐੱਨਬੀਸੀ ਨਿਊਜ਼ ਨਾਲ ਇੰਟਰਵਿਊ ਦੌਰਾਨ ਪੱਤਰਕਾਰ ਨੇ ਜਦੋਂ ਸਵਾਲ ਪੁੱਛਿਆ ਕਿ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਬਾਰੇ ਉਨ੍ਹਾਂ ਦੀ ਕੀ ਯੋਜਨਾ ਹੈ, ਤਾਂ ਟਰੰਪ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਤੁਹਾਨੂੰ ਇਹ ਕਰਨਾ ਹੋਵੇਗਾ।’’

ਇਸ਼ਤਿਹਾਰਬਾਜ਼ੀ

ਮਨੋਨੀਤ ਰਾਸ਼ਟਰਪਤੀ ਨੇ ਕਿਹਾ, ‘‘ਤੁਹਾਨੂੰ ਨੇਮ ਤੇ ਕਾਨੂੰਨ ਬਣਾਉਣੇ ਹੋਣਗੇ। ਉਹ ਗ਼ੈਰਕਾਨੂੰਨੀ ਢੰਗ ਨਾਲ ਆ ਰਹੇ ਹਨ। ਜਿਨ੍ਹਾਂ ਲੋਕਾਂ ਨਾਲ ਬਹੁਤ ਬੇਇਨਸਾਫ਼ੀ ਕੀਤੀ ਗਈ ਹੈ, ਇਹ ਉਹ ਲੋਕ ਹਨ ਜੋ ਦੇਸ਼ ਵਿੱਚ ਆਉਣ ਲਈ 10 ਸਾਲਾਂ ਤੋਂ ਆਨਲਾਈਨ ਹਨ। ਅਸੀਂ ਅਜਿਹੇ ਲੋਕਾਂ ਲਈ ਆਉਣਾ ਬਹੁਤ ਸੁਖਾਲਾ ਬਣਾਉਣ ਜਾ ਰਹੇ ਹਾਂ ਕਿਉਂਕਿ ਉਨ੍ਹਾਂ ਨੂੰ ਟੈਸਟ ਪਾਸ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਤੁਹਾਨੂੰ ਇਹ ਦੱਸਣ ਦੇ ਯੋਗ ਹੋਣਾ ਚਾਹੀਦਾ ਹੈ ਕਿ ‘ਸਟੈਚੂ ਆਫ਼ ਲਿਬਰਟੀ’ ਕੀ ਹੈ। ਉਨ੍ਹਾਂ ਨੂੰ ਤੁਹਾਨੂੰ ਸਾਡੇ ਦੇਸ਼ ਬਾਰੇ ਥੋੜ੍ਹਾ ਜਿਹਾ ਦੱਸਣਾ ਹੋਵੇਗਾ। ਉਨ੍ਹਾਂ ਨੂੰ ਸਾਡੇ ਦੇਸ਼ ਨਾਲ ਪਿਆਰ ਕਰਨਾ ਹੋਵੇਗਾ।’’

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button