Respiratory diseases that surrounded by increasing pollution Learn about precautions from doctor hdb – News18 ਪੰਜਾਬੀ

ਝੋਨੇ ਦੀ ਕਟਾਈ ਸ਼ੁਰੂ ਹੈ, ਜਿਸ ਦੇ ਚੱਲਦਿਆਂ ਪਰਾਲ਼ੀ ਨੂੰ ਅੱਗ ਲਾਉਣ ਦੇ ਮਾਮਲੇ ਵੀ ਵੱਧ ਰਹੇ ਹਨ। ਦੂਜੇ ਪਾਸੇ ਠੰਡ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਕਾਰਨ ਬਦਲਦੇ ਮੌਸਮ ’ਚ ਲੋਕ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਪਰਾਲ਼ੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ ਜਿਸਦਾ ਸਿੱਧਾ ਅਸਰ ਇਨਸਾਨਾਂ ’ਤੇ ਪੈ ਰਿਹਾ ਹੈ। ਇਸ ਮੌਕੇ ਨਿਊਜ਼18 ਦੇ ਸੀਨੀਅਰ ਪੱਤਰਕਾਰ ਮਨੋਜ ਰਾਠੀ ਵਲੋਂ ਛਾਤੀ ਦੇ ਰੋਗਾਂ ਦੇ ਮਾਹਰ ਡਾਕਟਰ ਨਾਲ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ:
ਪਾਣੀ ਵਾਲੀ ਟੈਂਕੀ ਬਣੀ ਜੰਗ ਦਾ ਮੈਦਾਨ… ਪੰਚਾਇਤੀ ਚੋਣਾਂ ਤੋਂ ਬਾਅਦ ਨੂੰਹ ਸੱਸ ’ਚ ਛਿੜਿਆ ਕਲੇਸ਼
ਡਾਕਟਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਠੰਡ ਦਾ ਮੌਸਮ ਸ਼ੁਰੂ ਹੋ ਚੁੱਕਾ ਤੇ ਦੂਜੇ ਪਾਸੇ ਪਰਾਲ਼ੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਹਵਾ ਦੀ ਗੁਣਵਤਾ ’ਚ ਲਗਾਤਾਰ ਨਿਘਾਰ ਆ ਰਿਹਾ ਹੈ। ਸੁਭਾਵਿਕ ਹੈ ਕਿ ਦੋਹਾਂ ਕਾਰਨਾਂ ਕਰਕੇ ਜਿਨ੍ਹਾਂ ਲੋਕਾਂ ਨੂੰ ਅਸਥਮਾ ਦੀ ਬੀਮਾਰੀ ਹੈ, ਉਨ੍ਹਾਂ ਨੂੰ ਸਾਹ ਲੈਣ ’ਚ ਦਿੱਕਤ ਆ ਰਹੀ ਹੈ। ਇਸ ਕਾਰਨ ਝੋਲਾ ਛਾਪ ਡਾਕਟਰਾਂ ਜਾਂ ਕੈਮੀਸਟ ਤੋਂ ਦਵਾਈਆਂ ਨਾ ਲੈਕੇ ਸਰਕਾਰੀ ਹਸਪਤਾਲ ’ਚ ਇਲਾਜ ਕਰਵਾਉਣਾ ਚਾਹੀਦਾ ਹੈ। ਇਨ੍ਹਾਂ ਬੀਮਾਰੀਆਂ ’ਚ ਮਰੀਜ਼ ਨੂੰ ਅੱਖਾਂ ’ਚ ਜਲ਼ਣ ਹੋਣਾ, ਵਾਰ ਵਾਰ ਛੀਕਾਂ ਆਉਣਾ ਅਤੇ ਸਾਹ ਲੈਣ ’ਚ ਮੁਸ਼ਕਿਲ ਆਵੇ ਤਾਂ ਸਭ ਤੋਂ ਪਹਿਲਾਂ ਸਮੇਂ ਸਿਰ ਹਸਪਤਾਲ ਪਹੁੰਚ ਜਾਂਚ ਕਰਵਾਉਣ ਚਾਹੀਦੀ ਹੈ।
ਡਾਕਟਰ ਦੇ ਦੱਸਣ ਅਨੁਸਾਰ 6 ਸਾਲ ਦੇ ਛੋਟੇ ਬੱਚਿਆਂ ਅਤੇ 65 ਸਾਲ ਦੇ ਬਜ਼ੁਰਗ ਇਨ੍ਹਾਂ ਬੀਮਾਰੀਆਂ ਦੇ ਜ਼ਿਆਦਾ ਲਪੇਟ ’ਚ ਆ ਰਹੇ ਹਨ, ਕਿਉਂਕਿ ਇਨ੍ਹਾਂ ’ਚ ਰੋਗਾਂ ਨਾਲ ਲੜਨ ਦੀ ਸਮਰੱਥਾ ਘੱਟ ਹੁੰਦੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।