Ram Rahim ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼, ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਇਜਾਜ਼ਤ, ਮੰਗੀ ਸੀ 20 ਦਿਨਾਂ ਦੀ ਪੈਰੋਲ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਰਸਤਾ ਸਾਫ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਇਜਾਜ਼ਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। ਦੱਸ ਦਈਏ ਕਿ ਡੇਰਾ ਮੁਖੀ ਪਹਿਲਾਂ ਵੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਸਿੰਘ ਨੇ 20 ਦਿਨਾਂ ਲਈ ਪੈਰੋਲ ‘ਤੇ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ਇਹ ਮੰਗ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਹੈ।
ਪੈਰੋਲ ਖਤਮ ਹੋਣ ‘ਤੇ 8 ਸਤੰਬਰ ਨੂੰ ਪਹੁੰਚਿਆ ਸੀ ਜੇਲ
ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਤੋਂ ਪੰਜ ਦਿਨ ਪਹਿਲਾਂ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਪੈਰੋਲ ਸਬੰਧੀ ਅੰਤਿਮ ਫੈਸਲਾ ਹਰਿਆਣਾ ਦੇ ਮੁੱਖ ਚੋਣ ਕਮਿਸ਼ਨਰ ਨੇ ਲੈਣਾ ਸੀ ਕਿਉਂਕਿ ਚੋਣ ਜ਼ਾਬਤਾ ਲਾਗੂ ਹੈ। ਇਸੇ ਮਹੀਨੇ ਦੀ 8 ਸਤੰਬਰ ਨੂੰ 21 ਦਿਨਾਂ ਦੀ ਪੈਰੋਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਹ ਮੁੜ ਜੇਲ ਪਹੁੰਚਿਆ ਸੀ।
- First Published :