Punjab

ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਤੇ ਬਲਾਤਕਾਰ ਦਾ ਕੇਸ ਦਰਜ


Ranjit Singh Dhadrianwale- ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ (Ranjit Singh Dhadrianwale) ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।

ਸਾਲ 2012 ਵਿੱਚ ਪ੍ਰਮੇਸ਼ਰ ਦੁਆਰ ਇਕ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਾਲੀ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

ਇਸ਼ਤਿਹਾਰਬਾਜ਼ੀ

ਪਟੀਸ਼ਨ ਵਿਚ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਗੰਭੀਰ ਦੋਸ਼ ਲਾਏ ਗਏ ਸਨ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ 22 ਅਪ੍ਰੈਲ 2012 ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪ੍ਰਮੇਸ਼ਰ ਦੁਆਰ ‘ਚ ਉਸ ਦੀ ਭੈਣ ਨਾਲ ਜਬਰ ਜਨਾਹ ਕਰਕੇ ਉਸ ਦਾ ਕੋਈ ਜ਼ਹਿਰੀਲਾ ਪਦਾਰਥ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਉਦੋਂ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿੱਚ ਸੀ, ਨਾਲ ਉਸ ਲੜਕੀ ਵੱਲੋਂ ਗੁਰੂਘਰ ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿੱਚ ਉਨ੍ਹਾਂ ਦਾ ਕੋਲ ਲੈਣਾ ਦੇਣਾ ਨਹੀਂ ਹੈ।

ਇਸ਼ਤਿਹਾਰਬਾਜ਼ੀ

ਹਾਲਾਂਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦੱਸਿਆ ਗਿਆ ਹੈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

Source link

Related Articles

Leave a Reply

Your email address will not be published. Required fields are marked *

Back to top button