ਪੰਜਾਬ ‘ਚ ਅਸਲਾ ਲਾਇਸੈਂਸ ਧਾਰਕਾਂ ਲਈ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਸਰਵਣ ਸਿੰਘ ਬੱਲ ਡੀ.ਐਸ.ਪੀ. ਫਿਲੌਰ ਨੇ ਗੰਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ 3 ਦਿਨਾਂ ਦੇ ਅੰਦਰ-ਅੰਦਰ ਆਪਣੇ ਹਥਿਆਰ ਤੁਰੰਤ ਥਾਣੇ ਵਿਚ ਜਮ੍ਹਾ ਕਰਵਾਉਣ।
ਸਰਵਣ ਸਿੰਘ ਬੱਲ ਨੇ ਕਿਹਾ ਕਿ ਜੇਕਰ ਗੰਨ ਮਾਲਕਾਂ ਨੇ ਆਪਣੇ ਹਥਿਆਰ ਜਮ੍ਹਾ ਨਹੀਂ ਕਰਵਾਏ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
21 ਦਸੰਬਰ ਨੂੰ ਪੈਣਗੀਆਂ ਵੋਟਾਂ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ 21 ਦਸੰਬਰ ਨੂੰ ਚੋਣਾਂ ਹੋਣੀਆਂ ਹਨ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਹ ਚੋਣ ਈ.ਵੀ.ਐਮ ਮਸ਼ੀਨਾਂ ਰਾਹੀਂ ਕਰਵਾਈ ਜਾਵੇਗੀ।
ਪੰਜਾਬ ਵਿੱਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋਣਗੀਆਂ। ਨਿਗਮ ਚੋਣਾਂ ਵਿੱਚ ਕੁੱਲ 37 ਲੱਖ 32 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।