ਪੰਜਾਬ ਦੇ 14 ਜ਼ਿਲ੍ਹਿਆਂ ਵਿਚ 14 ਦਿਸੰਬਰ ਤੱਕ Yellow Alert, ਜਾਣੋ IMD ਦੀ ਤਾਜ਼ਾ ਭਵਿੱਖਬਾਣੀ

Punjab Weather Update Today: ਮੌਸਮ ਨੂੰ ਲੈ ਕੇ ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪਹਾੜਾਂ ‘ਚ ਪੈ ਰਹੀ ਤਾਜ਼ੀ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਿਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ‘ਚ ਪਠਾਨਕੋਟ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਫਿਲਹਾਲ ਇਨ੍ਹਾਂ ਜ਼ਿਲ੍ਹਿਆਂ ਚ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਅਤੇ ਇੱਥੇ ਮੌਸਮ ਖ਼ੁਸ਼ਕ ਰਹੇਗਾ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਬੇ ‘ਚ ਇਹ ਆਮ ਨਾਲੋਂ 3 ਡਿਗਰੀ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 22.2 ਡਿਗਰੀ ਦਰਜ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਘੱਟ ਰਿਹਾ ਹੈ। ਸਵੇਰ ਅਤੇ ਸ਼ਾਮ ਵੇਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬੀ ਖ਼ਬਰਾਂ, ਤਾਜ਼ੀਆਂ ਬ੍ਰੇਕਿੰਗ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੜ੍ਹੋ News18 Punjab ‘ਤੇ। ਸਭ ਤੋਂ ਭਰੋਸੇਮੰਦ ਪੰਜਾਬੀ ਨਿਊਜ਼ ਵੈੱਬਸਾਈਟ News18 Punjabi ‘ਤੇ ਪੜ੍ਹੋ ਰਾਜਨੀਤਿਕ ਖਬਰਾਂ, ਅਜਬ ਗ਼ਜ਼ਬ ਖਬਰਾਂ, ਜੀਵਨਸ਼ੈਲੀ, ਆਮ ਗਿਆਨ ਅਤੇ ਖੇਡਾਂ ਨਾਲ ਸਬੰਧਤ ਖਬਰਾਂ। ਤੁਸੀਂ ਸਾਡੀ ਆਫੀਸ਼ੀਅਲ News18 ਐਪ ਨੂੰ ਵੀ ਪਲੇ ਸਟੋਰ ਅਤੇ ਐੱਪਲ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।