ਸਕੂਲਾਂ ‘ਚ ਛੁੱਟੀਆਂ ਦੇ ਸ਼ਡਿਊਲ ਵਿਚ ਅਚਾਨਕ ਬਦਲਾਅ, ਨਵਾਂ ਨੋਟੀਫਿਕੇਸ਼ਨ ਜਾਰੀ…

ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ਦਾ ਸੰਭਾਵੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਵਾਰ ਸਕੂਲਾਂ ਵਿਚ ਛੁੱਟੀਆਂ ਦੇ ਸ਼ਡਿਊਲ ਵਿੱਚ ਸੰਭਾਵੀ ਬਦਲਾਅ (Changes in holiday schedule) ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਦਿੱਤੀਆਂ ਜਾਂਦੀਆਂ ਛੁੱਟੀਆਂ ਦਾ ਪ੍ਰਬੰਧ ਨਵੇਂ ਸਿਰੇ ਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਅਧਿਕਾਰਤ ਕੀਤਾ ਗਿਆ ਹੈ। ਇਹ ਤਬਦੀਲੀਆਂ ਮੌਸਮ, ਕੁਦਰਤੀ ਆਫ਼ਤਾਂ ਅਤੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ।
ਵੱਡਾ ਬਦਲਾਅ ਇਹ ਹੈ ਕਿ ਹੁਣ ਫੈਸਲਾ ਜ਼ਿਲਾ ਮੈਜਿਸਟ੍ਰੇਟ ਹੀ ਲੈਣਗੇ। ਇਹ ਕਦਮ ਮਾਨਸੂਨ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਡੀਸੀ ਨੂੰ ਆਪਣੇ ਖੇਤਰ ਦੇ ਮੌਸਮ ਦੇ ਹਿਸਾਬ ਨਾਲ ਛੁੱਟੀਆਂ ਦਾ ਫੈਸਲਾ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
ਸਿੱਖਿਆ ਵਿਭਾਗ ਨੇ ਸਬੰਧਤ ਧਿਰਾਂ ਤੋਂ 15 ਦਿਨਾਂ ਵਿੱਚ ਸੁਝਾਅ ਮੰਗੇ ਹਨ। ਨੋਟੀਫਿਕੇਸ਼ਨ ਅਨੁਸਾਰ ਗਰਮੀਆਂ ਅਤੇ ਸਰਦੀਆਂ ਦੀਆਂ ਸਕੂਲਾਂ ਵਿੱਚ ਛੁੱਟੀਆਂ ਦੀ ਕੁੱਲ ਗਿਣਤੀ 52-52 ਹੋਵੇਗੀ। ਇਹ ਯਕੀਨੀ ਬਣਾਏਗਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਢੁਕਵੀਂ ਬਰੇਕ ਮਿਲੇ।
ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਅਤੇ ਮਾਨਸੂਨ ਦੀਆਂ ਛੁੱਟੀਆਂ ਲਈ ਕੁੱਲ 40 ਦਿਨ ਨਿਰਧਾਰਤ ਕੀਤੇ ਗਏ ਹਨ।
- First Published :