Punjab

ਪੰਜਾਬ ਸਰਕਾਰ ਦਾ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਬਾਰੇ ਵੱਡਾ ਫੈਸਲਾ


ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ “ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਦੀ ਇਨਾਮੀ ਰਾਸ਼ੀ ਵਿਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ, ਜੋ ਹੁਣ ਕੁੱਲ 10 ਕਰੋੜ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤਕ ਕਦਮ ਹੋਰ ਰਾਜਾਂ ਦੀਆਂ ਲਾਟਰੀਆਂ ਨੂੰ ਸਖ਼ਤ ਮੁਕਾਬਲੇ ਦੇ ਨਾਲ-ਨਾਲ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦਾ ਦਿਲਚਸਪ ਮੌਕਾ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ।

ਇਸ਼ਤਿਹਾਰਬਾਜ਼ੀ

ਇੱਕ ਪ੍ਰੈਸ ਬਿਆਨ ਵਿੱਚ ਘੋਸ਼ਣਾ ਨੂੰ ਸਾਂਝਾ ਕਰਦੇ ਹੋਏ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਰਾਜ ਦੇ ਮਾਲੀਏ ਨੂੰ ਵਧਾਉਣ ਅਤੇ ਪੰਜਾਬ ਦੀ ਲਾਟਰੀ ਮਾਰਕੀਟ ਨੂੰ ਹੋਰ ਆਕਰਸ਼ਕ ਬਣਾਉਣ ਲਈ ਇੱਕ ਵਿਆਪਕ ਪਹੁੰਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਪੰਜਾਬ ਰਾਜ ਲੋਹੜੀ ਮਕਰ ਸੰਕ੍ਰਾਂਤੀ ਬੰਪਰ ਲਾਟਰੀ 2025” ਸੂਬੇ ਦੇ ਲੋਕਾਂ ਨੂੰ ਦੋਹਰੇ ਲਾਭ ਪ੍ਰਦਾਨ ਕਰਦੀ ਹੈ। ਇਹ ਨਾ ਸਿਰਫ਼ ਮਹੱਤਵਪੂਰਨ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰਦਾ ਹੈ, ਸਗੋਂ ਇਨ੍ਹਾਂ ਸਰਕਾਰੀ ਲਾਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਸਿੱਧੇ ਤੌਰ ‘ਤੇ ਵਿਕਾਸ ਪ੍ਰੋਜੈਕਟਾਂ ‘ਤੇ ਖਰਚ ਕੀਤਾ ਜਾਂਦਾ ਹੈ ਜਿਨ੍ਹਾਂ ਦਾ ਲਾਭ ਰਾਜ ਦੇ ਸਾਰੇ ਲੋਕਾਂ ਨੂੰ ਹੁੰਦਾ ਹੈ।

ਇਸ਼ਤਿਹਾਰਬਾਜ਼ੀ

ਵਿੱਤ ਮੰਤਰੀ ਨੇ ਕਿਹਾ ਕਿ ਵਧੀ ਹੋਈ ਇਨਾਮੀ ਰਾਸ਼ੀ ਕਾਰਨ ਲੋਹੜੀ ਬੰਪਰ ਦੂਜੇ ਰਾਜਾਂ ਦੀਆਂ ਲਾਟਰੀਆਂ ਲਈ ਸਖ਼ਤ ਚੁਣੌਤੀ ਹੋਵੇਗੀ, ਜਿਸ ਨਾਲ ਲਾਟਰੀਆਂ ਤੋਂ ਇਕੱਠੇ ਹੋਣ ਵਾਲੇ ਮਾਲੀਏ ਵਿੱਚ ਕਾਫੀ ਵਾਧਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਲੀਏ ਦੀ ਵਰਤੋਂ ਪੰਜਾਬ ਭਰ ਵਿੱਚ ਵੱਖ-ਵੱਖ ਵਿਕਾਸ ਪਹਿਲਕਦਮੀਆਂ ਲਈ ਕੀਤੀ ਜਾਵੇਗੀ, ਜਿਸ ਵਿੱਚ ਬੁਨਿਆਦੀ ਢਾਂਚੇ, ਵਿਦਿਅਕ ਪ੍ਰੋਗਰਾਮਾਂ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਸ਼ਾਮਲ ਹੈ।

ਇਸ਼ਤਿਹਾਰਬਾਜ਼ੀ

ਇਨਾਮਾਂ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ 500 ਰੁਪਏ ਦੀ ਇਸ ਲਾਟਰੀ ਟਿਕਟ ਵਿੱਚ ਦਿਲਚਸਪ ਇਨਾਮ ਜਿੱਤਣ ਦਾ ਮੌਕਾ ਹੈ ਜਿਸ ਵਿੱਚ 10 ਕਰੋੜ ਰੁਪਏ ਦਾ ਪਹਿਲਾ ਇਨਾਮ, 1 ਕਰੋੜ ਰੁਪਏ ਦਾ ਦੂਜਾ ਇਨਾਮ, 50 ਲੱਖ ਰੁਪਏ ਦਾ ਤੀਜਾ ਇਨਾਮ ਅਤੇ ਹੋਰ ਬਹੁਤ ਸਾਰੇ ਇਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਲਾਟਰੀ ਤਹਿਤ ਕੁੱਲ 68,819 ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 23,47,90,000 ਰੁਪਏ ਹੈ।

ਇਸ਼ਤਿਹਾਰਬਾਜ਼ੀ

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਆਪਣੀਆਂ ਮਾਲੀਆ ਪ੍ਰਾਪਤੀਆਂ ਨੂੰ ਵਧਾਉਣ ਲਈ ਨਵੀਨਤਾਕਾਰੀ ਰਣਨੀਤੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਜ਼ਨ ਦਾ ਉਦੇਸ਼ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਲਿਜਾਣਾ ਹੈ, ਤਾਂ ਜੋ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button