ਦਿਲਜੀਤ ਦੋਸਾਂਝ ਨੇ ਟ੍ਰੋਲਰਸ ਨੂੰ ਦਿੱਤਾ ਕਰਾਰਾ ਜਵਾਬ, ਕਿਹਾ- ਤੁਸੀਂ ਨਹੀਂ ਹਟਣਾ ਮੈਨੂੰ ਪਤਾ, ਲੱਗੇ ਰਹੋ…

Punjab Vs Panjab: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਸੰਗੀਤਕ ਟੂਰ ‘ਦਿਲ-ਲੁਮੀਨਾਟੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਹ ਦੇਸ਼ ਦੇ ਚੋਣਵੇਂ ਸ਼ਹਿਰਾਂ ਵਿੱਚ ਲਾਈਵ ਸ਼ੋਅ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਦਾ ਇੱਕ ਪੋਸਟ ਚਰਚਾ ਵਿੱਚ ਹੈ।
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੇ ਟਵੀਟ ਕਾਰਨ ‘PANJAB ਬਨਾਮ PUNJAB’ ਵਿਵਾਦ ਤੇਜ਼ ਹੁੰਦਾ ਜਾ ਰਿਹਾ ਹੈ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ ਆਪਣੇ ਚੰਡੀਗੜ੍ਹ ਕੰਸਰਟ ਦਾ ਐਲਾਨ ਕਰਨ ਲਈ ‘PUNJAB’ ਦੀ ਬਜਾਏ ‘PANJAB’ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਦਿਲਜੀਤ ਦੋਸਾਂਝ ਕਾਫੀ ਟ੍ਰੋਲ ਹੋਏ ਕਿਉਂਕਿ ਇਹ ਆਮ ਤੌਰ ‘ਤੇ ਖੇਤਰ ਦੇ ਪਾਕਿਸਤਾਨੀ ਪਾਸੇ ਨਾਲ ਜੁੜਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਦੀ ਔਨਲਾਈਨ ਬਹੁਤ ਜ਼ਿਆਦਾ ਆਲੋਚਨਾ ਹੋਈ।
ਹੁਣ ਦਿਲਜੀਤ ਦੋਸਾਂਝ ਨੇ ਸਵਾਲ ਚੁੱਕਣ ਵਾਲੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਗਾਇਕ ਨੇ ਟਵੀਟ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਹੁਣ ਤੋਂ ਮੈਂ ਪੰਜਾਬ ਨੂੰ ਪੰਜਾਬੀ ਵਿੱਚ ਹੀ ਲਿਖਾਂਗਾ। ਇਸਦੇ ਨਾਲ ਉਨ੍ਹਾਂ ਨੇ PANJAB UNIVERSITY ਦੀ ਫੋਟੋ ਵੀ ਸ਼ੇਅਰ ਕੀਤੀ ਹੈ।
ਪੰਜਾਬ 🇮🇳
Kisi ek Tweet Mai Agar ਪੰਜਾਬ ke Saath 🇮🇳 Flag Mention Reh Gaya Toh Conspiracy
BENGALURU ke Tweet Mai bhi Ek Jagha Reh Gaya Thaa Mention Karna..
Agar ਪੰਜਾਬ Ko PANJAB Likha toh Conspiracy
PANJAB Ko Chaye PUNJAB likho..
ਪੰਜਾਬ ਪੰਜਾਬ Hee Rehna 😇Panj Aab – 5 Rivers… pic.twitter.com/a1U7q8DW5j
— DILJIT DOSANJH (@diljitdosanjh) December 16, 2024
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਆਪਣੇ ਚੱਲ ਰਹੇ ਦਿਲ-ਲੁਮਿਨਾਟੀ ਇੰਡੀਆ ਟੂਰ ‘ਤੇ ਹਨ। ਉਨ੍ਹਾਂ ਦਾ ਅਗਲਾ ਕੰਸਰਟ 19 ਦਸੰਬਰ ਨੂੰ ਮੁੰਬਈ ਵਿੱਚ ਹੋਣਾ ਹੈ। ਉਹ 29 ਦਸੰਬਰ ਨੂੰ ਗੁਹਾਟੀ ਵਿੱਚ ਕੰਸਰਤ ਦੇ ਨਾਲ ਟੂਰ ਨੂੰ ਖਤਮ ਕਰਨਗੇ।
- First Published :