Giani Harpreet Singh LIVE: Viral Video ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਈਵ ਆ ਕੇ ਵਾਇਰਲ ਹੋ ਰਹੀ ਵੀਡੀਓ ਉਤੇ ਆਪਣਾ ਜਵਾਬ ਦਿੱਤਾ ਹੈ। ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਦੇ ਵੱਲੋਂ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਇਕ ਵਾਇਰਲ ਹੋ ਰਹੀ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਉਨ੍ਹਾਂ ਦੀ ਇੱਕ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ ਨੂੰ ਫੇਸਬੁੱਕ ਉੱਤੇ ਸ਼ੇਅਰ ਕਰਨ ਦੇ ਨਾਲ ਹੀ ਲਿਖਿਆ ਹੈ ਕਿ “ਅੱਜ ਸਵੇਰੇ ਉੱਠਕੇ ਮੈਂ ਦੇਖਿਆ ਕਿ ਇੱਕ ਵੀਡੀਓ ਕਲਿੱਪ ਵੱਡੇ ਪੱਧਰ ‘ਤੇ ਵਾਇਰਲ ਹੋ ਰਿਹਾ ਹੈ। ਇਹ ਕਲਿੱਪ 15 ਅਕਤੂਬਰ ਦੀ ਮੇਰੀ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ੀ ਸਮੇਂ ਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਮੇਰੀ ਤਲਬੀ ਸਮੇਂ ਤੈਸ਼ ‘ਚ ਆ ਕੇ ਬਹੁਤ ਕੁਝ ਸਵੀਕਾਰ ਕੀਤਾ ਸੀ। ਉਨਾਂ ਇਹ ਵੀ ਸਵੀਕਾਰ ਕੀਤਾ ਕਿ,“ਹਾਂ ਮੇਰੀ BJP ਨਾਲ ਸਾਂਝ ਹੈ।“ਤੈਸ਼ ‘ਚ ਹੀ ਕੇਂਦਰ ਸਰਕਾਰ ਨਾਲ ਸਾਂਝ ਤੇ ਪ੍ਰਧਾਨ ਮੰਤਰੀ ਨਾਲ ਫੋਨ ‘ਤੇ ਹੁੰਦੀ ਗੱਲਬਾਤ ਨੂੰ ਵੀ ਸਵੀਕਾਰ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਜੀ ਹੋਰਾਂ ਨੇ ਗੁੱਸੇ ਵਿੱਚ ਕਈ ਵਾਰ “ਭੈਣ ਚੋ…” ਤੇ “ਸਾਲਿਓ” ਸ਼ਬਦ ਦੀ ਵੀ ਵਰਤੋਂ ਕੀਤੀ। ਇਸ ਕਲਿੱਪ ਵਿੱਚ ਵੀ ਗਿਆਨੀ ਹਰਪ੍ਰੀਤ ਸਿੰਘ ਜੀ ਅਕਾਲੀਆਂ ਨੂੰ ਗਾਹਲ ਕੱਢਦੇ ਹੋਏ “ਸਾਲਿਓ” ਕਹਿ ਰਹੇ ਹਨ।ਮੇਰੀ ਤਲਬੀ ਸਮੇਂ ਹੋਈ ਵੀਡੀਓਗ੍ਰਾਫੀ ਜੋ ਸਿੰਘ ਸਾਹਿਬਾਨ ਨੇ ਸ਼ੁਰੂ ਵਿੱਚ ਹੀ ਕਿਹਾ ਸੀ ਕਿ ਇਹ ਅਸੀਂ ਮੀਡੀਆ ਨੂੰ ਜਾਰੀ ਕਰਾਂਗੇ। ਇਸ ਕਲਿੱਪ ਵਿੱਚ ਪੰਜ ਸਿੰਘ ਸਾਹਿਬਾਨ ਸਾਮਣੇ ਤਲਬੀ ਰੂਪ ਵਿੱਚ ਮੈਂ ਬੈਠਾ ਹਾਂ”।
ਗੌਰਤਲਬ ਹੈ ਕਿ ਬੀਤੇ ਦਿਨੀ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਬਲਵਿੰਦਰ ਸਿੰਘ ਭੂੰਦੜ ਨੇ ਇਸਦੀ ਜਾਣਕਾਰੀ ਦਿੱਤੀ ਸੀ। ਸ੍ਰੀ ਅਕਾਲ ਸਾਹਿਬ ਵੱਲੋਂ ਇਹ ਹੁਕਮ ਦਾਰੀ ਕੀਤੇ ਗਏ ਸਨ। ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸੀਨੀਅਰ ਅਕਾਲੀ ਲੀਡਰ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਬੀਤੇ ਦਿਨੀ ਪੰਜ ਸਿੰਘ ਸਾਹਿਬਾਨ ਨੇ ਬੈਠਕ ਉਪਰੰਤ ਹੁਕਮ ਜਾਰੀ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰਨ ਲਈ ਕਿਹਾ ਗਿਆ ਸੀ।
- First Published :