ਵਿਆਹ ਵੇਖਣ ਜਾ ਰਹੇ ਪੂਰੇ ਪਰਿਵਾਰ ਦੀ ਸੜਕ ਹਾਦਸੇ ਵਿਚ ਮੌਤ shahjahanpur 5 killed as speeding truck hit ertiga car in shahjahanpur highway – News18 ਪੰਜਾਬੀ

Shahjahanpur Road Accident: ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੇ ਮਦਨਾਪੁਰ ਥਾਣਾ ਖੇਤਰ ਵਿਚ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਬੱਚਿਆਂ ਸਮੇਤ 5 ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅਰਟਿਗਾ ਕਾਰ ਨੂੰ ਟੱਕਰ ਮਾਰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਦਸੇ ‘ਚ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਕਾਰ ਸਵਾਰ ਰਿਆਸਤ ਅਲੀ ਦਾ ਪਰਿਵਾਰ ਸ਼ਾਹਜਹਾਂਪੁਰ ਤੋਂ ਦਿੱਲੀ ਜਾ ਰਿਹਾ ਸੀ। ਸੜਕ ਹਾਦਸੇ ਵਿਚ ਕਾਰ ਸਵਾਰ ਰਿਆਸਤ ਅਲੀ ਵਾਸੀ ਨਵਾਦਾ ਥਾਣਾ ਕੈਂਟ, ਰਿਆਸਤ ਦੀ ਪਤਨੀ ਆਮਨਾ ਬੇਗਮ ਅਤੇ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋ ਹੋਰਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਕਾਰ ਸਵਾਰਾਂ ਖੁਸ਼ੀ ਅਤੇ ਸੁਭਾਨ ਜ਼ਖਮੀ ਹੋ ਗਏ। ਜਿਨ੍ਹਾਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰਿਆਸਤ ਦਾ ਪੂਰਾ ਪਰਿਵਾਰ ਸ਼ਾਹਜਹਾਂਪੁਰ ਤੋਂ ਦਿੱਲੀ ਜਾ ਰਿਹਾ ਸੀ।
ਹਾਦਸੇ ਦੀ ਸੂਚਨਾ ਮਿਲਣ ਉਤੇ ਜ਼ਖਮੀਆਂ ਦੇ ਰਿਸ਼ਤੇਦਾਰ ਜ਼ਿਲਾ ਹਸਪਤਾਲ ਪਹੁੰਚੇ। ਸਰਕਾਰੀ ਮੈਡੀਕਲ ਕਾਲਜ ਦੇ ਈਐਮਓ ਡਾਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ ਸੱਤ ਲੋਕਾਂ ਨੂੰ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚ ਦੋ ਔਰਤਾਂ, ਦੋ ਬੱਚਿਆਂ ਅਤੇ ਇੱਕ ਪੁਰਸ਼ ਦੀ ਮੌਤ ਹੋ ਗਈ ਹੈ। ਜਦਕਿ ਦੋ ਬੱਚੇ ਜ਼ਖਮੀ ਹੋ ਗਏ ਹਨ। ਦੋਵਾਂ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਡੀਐਮ ਅਤੇ ਐਸਪੀ ਹਸਪਤਾਲ ਪੁੱਜੇ, ਜਿੱਥੇ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਪੁਲਿਸ ਸੁਪਰਡੈਂਟ ਰਾਜੇਸ਼ ਆਰ ਨੇ ਦੱਸਿਆ ਕਿ ਰਿਆਸਤ ਆਪਣੇ ਪਰਿਵਾਰ ਨਾਲ ਕਾਰ ‘ਚ ਸ਼ਾਹਜਹਾਂਪੁਰ ਤੋਂ ਦਿੱਲੀ ਜਾ ਰਹੀ ਸੀ। ਇਸ ਦੌਰਾਨ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਕਾਰ ‘ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
- First Published :