Punjab
SGPC ਦਾ ਐਕਸ਼ਨ! ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲਿਆ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਨੇ ਸ਼ਿਕਾਇਤ ਦਿੱਤੀ ਸੀ, ਜਿਸ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ।
- First Published :