CM Mann reached the native village of Satauj says meet with people of the village and got well hdb – News18 ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਸਿਹਤਯਾਬ ਹੋਣ ਤੋਂ ਬਾਅਦ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਬਤੌਰ ਕਲਾਕਾਰ ਅਤੇ ਹੁਣ ਸੂਬੇ ਦੇ ਮੁੱਖ ਸੇਵਾਦਾਰ ਵਜੋਂ ਆਪਣੇ ਲੋਕਾਂ ’ਚ ਵਿਚਰਦੇ ਰਹੇ ਹਨ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ’ਤੇ ਹਾਈ ਕੋਰਟ ਦਾ ਫ਼ੈਸਲਾ… 170 ਪਟੀਸ਼ਨਾਂ ਇਕੋ ਝਟਕੇ ’ਚ ਰੱਦ, ਚੋਣਾਂ ਨੂੰ ਲੈਕੇ ਰੇੜਕਾ ਖ਼ਤਮ
ਉਨ੍ਹਾਂ ਕਿਹਾ ਕਿ ਆਮ ਅਖਾਣ ਵਰਤਿਆ ਜਾਂਦਾ ਹੈ ਕਿ ਬੰਦਾ ਭਾਵੇਂ ਜਿੰਨਾ ਮਰਜ਼ੀ ਵੱਡਾ ਹੋ ਜਾਵੇ ਪਰ ਪਿੰਡ ਦੀਆਂ ਚਾਚੀਆਂ, ਤਾਈਆਂ ਅਤੇ ਬਜ਼ੁਰਗਾਂ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਪੰਚਾਇਤੀ ਚੋਣਾਂ ’ਤੇ ਬੋਲਦਿਆਂ ਕਿਹਾ ਕਿ ਇਹ ਚੋਣਾਂ ਲੋਕਤੰਤਰ ਦੀ ਨੀਂਹ ਹਨ, ਜਿਸ ਲਈ ਇਸ ’ਚ ਨਿਰਪੱਖਤਾ ਅਤੇ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਪੈਸਾ ਪਿੰਡਾਂ, ਸ਼ਹਿਰਾਂ ਅਤੇ ਲੋਕਾਂ ਤੋਂ ਵਸੂਲਿਆ ਟੈਕਸ ਹੈ, ਇਸ ਪੈਸੇ ਨੂੰ ਆਮ ਜਨਤਾ ’ਤੇ ਹੀ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਆਦਾਤਰ ਪਿੰਡਾਂ ’ਚ ਸਰਬਸੰਮਤੀ ਨਾਲ ਪੰਚ-ਸਰਪੰਚ ਚੁਣੇ ਜਾ ਰਹੇ ਹਨ, ਜੋ ਕਿ ਭਾਈਚਾਰਕ ਸਾਂਝ ਮਜ਼ਬੂਤ ਹੋਣ ਵੱਲ ਇਸ਼ਾਰਾ ਕਰਦਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਆਪਣੇ ਪਿੰਡ ਪਹੁੰਚ ਕੇ ਬਿਲਕੁਲ ਦਰੁਸਤ ਹੋ ਗਈ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।