ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਵੱਡੀ ਰਾਹਤ, ਪਤਨੀ ਨੇ ਜਤਾਈ ਖੁਸ਼ੀ ਕਿਹਾ…

ਸਾਬਕਾ ਕੈਬਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵੱਲੋਂ ਰਾਹਤ ਮਿਲ ਗਈ ਹੈ ਅਤੇ ਉਹਨਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਹੁਣ ਘਰ ਪਰਤਣਗੇ। ਇਸ ਸਬੰਧੀ ਕਾਨੂੰਨੀ ਦਸਤਾਵੇਜ਼ ਤਿਆਰ ਕੀਤੇ ਜਾ ਰਹੇ ਹਨ ਅਤੇ ਕਾਨੂੰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਹਨਾਂ ਦੀ ਧਰਮ ਪਤਨੀ ਅਤੇ ਲੁਧਿਆਣਾ ਵਾਰਡ ਨੰਬਰ 60 ਤੋਂ ਉਮੀਦਵਾਰ ਮਮਤਾ ਆਸ਼ੂ ਨੇ ਖੁਸ਼ੀ ਜਾਹਿਰ ਕੀਤੀ ਹੈ ਅਤੇ ਕਿਹਾ ਹੈ ਕਿ ਸਾਰਿਆਂ ਦੀ ਅਰਦਾਸਾਂ ਕਬੂਲ ਹੋਈਆਂ ਹਨ।
ਉਹਨਾਂ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਜੇਕਰ ਉਹ ਬੇਕਸੂਰ ਹੋਣਗੇ ਤਾਂ ਹੋਣਗੇ ਤਾਂ ਅਦਾਲਤ ਰਿਹਾ ਕਰ ਦੇਵੇਗੀ। ਉਹਨਾਂ ਕਿਹਾ ਕਿ ਅੱਜ ਉਹਨਾਂ ਨੂੰ ਕਾਫੀ ਖੁਸ਼ੀ ਹੈ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦੇ ਫੋਨ ਆ ਰਹੇ ਹਨ। ਕੇਸ ਰੱਦ ਹੋ ਗਿਆ ਹੈ ਅਤੇ ਉਹਨਾਂ ਕਿਹਾ ਕਿ ਉਮੀਦ ਹੈ ਕਿ ਅੱਜ ਸ਼ਾਮ ਤੱਕ ਉਹ ਵਾਪਸ ਆ ਜਾਣਗੇ ਅਤੇ ਆਪਣੇ ਵਾਰਡ ਦੇ ਵਿੱਚ ਕੱਲ ਉਹ ਆਪਣੀ ਵੋਟ ਹੱਕ ਦਾ ਵੀ ਇਸਤੇਮਾਲ ਕਰ ਸਕਣਗੇ। ਕਿਹਾ ਕਿ ਵਰਕਰਾਂ ਦੇ ਵਿੱਚ ਵੀ ਖੁਸ਼ੀ ਦੀ ਲਹਿਰ ਹੈ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :