Punjab

ਪੰਜਾਬ ‘ਚ ਵਿਛਾਇਆ ਜਾਵੇਗਾ ਹਾਈਵੇਅ ਦਾ ਜਾਲ, 38 ਪ੍ਰੋਜੈਕਟਾਂ ‘ਤੇ ਖਰਚੇ ਜਾਣਗੇ 22,160 ਕਰੋੜ ਰੁਪਏ


ਜਿਥੇ ਦੇਸ਼ ਭਰ ‘ਚ ਆਵਾਜਾਈ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਨਵੇਂ ਪ੍ਰਾਜੈਕਟ ਮਨਜ਼ੂਰ ਕੀਤੇ ਜਾ ਰਹੇ ਹਨ ਅਤੇ ਕਈ ਪ੍ਰਾਜੈਕਟ ਮਨਜ਼ੂਰ ਹੋ ਕੇ ਉਨ੍ਹਾਂ ‘ਤੇ ਕੰਮ ਚੱਲ ਰਿਹਾ ਹੈ। ਉਥੇ ਹੀ ਪੰਜਾਬ ਨੂੰ ਨੈਸ਼ਨਲ ਹਾਈਵੇਅ ਦੇ ਕਈ ਨਵੇਂ ਪ੍ਰੋਜੈਕਟ ਮਿਲੇ ਹਨ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੀਤੇ ਦਿਨੀ ਰਾਜ ਸਭਾ ਵਿੱਚ ਦੱਸਿਆ ਕਿ ਪਿਛਲੇ 3 ਸਾਲਾਂ ਵਿੱਚ ਪੰਜਾਬ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅ ਮੰਤਰਾਲੇ ਤੋਂ 22,160 ਕਰੋੜ ਰੁਪਏ ਦੇ 38 ਹਾਈਵੇਅ ਪ੍ਰੋਜੈਕਟ ਮਿਲੇ ਹਨ।

ਇਸ਼ਤਿਹਾਰਬਾਜ਼ੀ

22,160 ਕਰੋੜ ਰੁਪਏ ਦੇ 38 ਹਾਈਵੇਅ ਪ੍ਰੋਜੈਕਟਾਂ ਨੂੰ ਮਨਜ਼ੂਰੀ
‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਉਨ੍ਹਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੰਤਰਾਲੇ ਨੇ ਪਿਛਲੇ 3 ਸਾਲਾਂ ਵਿੱਚ ਪੰਜਾਬ ਨੂੰ 825 ਕਿਲੋਮੀਟਰ ਦੀ ਲੰਬਾਈ ਵਾਲੇ 38 ਹਾਈਵੇਅ ਪ੍ਰਾਜੈਕਟਾਂ ਲਈ 22,160 ਕਰੋੜ ਰੁਪਏ ਮਨਜ਼ੂਰ ਕੀਤੇ ਸਨ। ਇਹਨਾਂ ਪ੍ਰੋਜੈਕਟਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ (DAK) ਐਕਸਪ੍ਰੈਸਵੇਅ ਅਤੇ ਅੰਮ੍ਰਿਤਸਰ-ਬਠਿੰਡਾ ਹਾਈਵੇ ਵਰਗੇ ਪ੍ਰਮੁੱਖ ਗਲਿਆਰੇ ਸ਼ਾਮਲ ਹਨ, ਜੋ ਖੇਤਰੀ ਵਪਾਰ ਅਤੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ।

ਇਸ਼ਤਿਹਾਰਬਾਜ਼ੀ

42 ਪ੍ਰੋਜੈਕਟਾਂ ਦੀ ਉਸਾਰੀ ਦੀ ਪ੍ਰਗਤੀ ਔਸਤਨ 48 ਪ੍ਰਤੀਸ਼ਤ
ਇਸ ਤੋਂ ਇਲਾਵਾ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪਹਿਲਾਂ ਛੱਡੇ ਗਏ ਚਾਰ ਵੱਡੇ ਹਾਈਵੇਅ ਪ੍ਰਾਜੈਕਟਾਂ ਨੂੰ 80 ਫੀਸਦੀ ਜ਼ਮੀਨ ਐਕਵਾਇਰ ਕਰਨ ਦੇ ਰਾਜ ਦੇ ਦਾਅਵਿਆਂ ਦੇ ਆਧਾਰ ‘ਤੇ ਮੁੜ ਟੈਂਡਰ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਉਸਾਰੀ ਦੀ ਪ੍ਰਗਤੀ ਵਿੱਚ ਹੋ ਰਹੀ ਦੇਰੀ ’ਤੇ ਚਿੰਤਾ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਚੱਲ ਰਹੇ 42 ਪ੍ਰਾਜੈਕਟਾਂ ਦੀ ਉਸਾਰੀ ਦੀ ਪ੍ਰਗਤੀ ਔਸਤਨ 48 ਫੀਸਦੀ ਹੈ।

ਇਸ਼ਤਿਹਾਰਬਾਜ਼ੀ

‘ਆਪ’ ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਪ੍ਰਾਜੈਕਟਾਂ ‘ਤੇ ਤੇਜ਼ੀ ਨਾਲ ਕੰਮ ਕਰਨ ਅਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਕੰਮ ਦੀ ਲਾਗਤ ਨਾ ਵਧੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਧਿਆਨ ਵਿਚ ਰੱਖਿਆ ਜਾ ਸਕੇ। ਡਾ. ਸਾਹਨੀ ਨੇ ਦੱਸਿਆ ਕਿ ਕੁੱਲ 38 ਪ੍ਰੋਜੈਕਟਾਂ ਵਿੱਚੋਂ 11017 ਕਰੋੜ ਰੁਪਏ ਦੇ 17 ਪ੍ਰੋਜੈਕਟ 2024-25 ਦੀ ਸਾਲਾਨਾ ਯੋਜਨਾ ਵਿੱਚ ਸ਼ਾਮਲ ਕੀਤੇ ਗਏ ਹਨ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button