16 ਘੰਟੇ ਬਾਅਦ ਵੀ ਆਰਮੀ ਅਤੇ NDRF ਵੱਲੋਂ ਬਚਾਅ ਕਾਰਜ ਜਾਰੀ, ਇਮਾਰਤ ਦੇ ਮਲਬੇ ਹੇਠ ਦੱਬਕੇ 2 ਨੌਜਵਾਨਾਂ ਦੀ ਮੌਤ, 5 ਹੁਣ ਵੀ ਦੱਬੇ – News18 ਪੰਜਾਬੀ

Mohali building collapsed: ਪੰਜਾਬ ਦੇ ਮੋਹਾਲੀ ਦੇ ਸੋਹਾਣਾ ‘ਚ ਸ਼ਨੀਵਾਰ ਨੂੰ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਜ਼ਖਮੀ ਹਾਲਤ ‘ਚ ਕੱਢੀ ਗਈ ਹਿਮਾਚਲ ਪ੍ਰਦੇਸ਼ ਦੀ 20 ਸਾਲਾ ਦ੍ਰਿਸ਼ਟੀ ਦੀ ਮੌਤ ਹੋ ਗਈ। ਮਲਬੇ ਦੇ ਅੰਦਰੋਂ ਇੱਕ ਹੋਰ ਵਿਅਕਤੀ ਨੂੰ ਬਚਾਇਆ ਗਿਆ, ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਇਮਾਰਤ ਦੇ ਮਲਬੇ ਹੇਠ ਅਜੇ ਵੀ 4 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਬਚਾਅ ਕਾਰਜਾਂ ਲਈ ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਮੌਕੇ ‘ਤੇ ਤਾਇਨਾਤ ਹਨ।
ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਟਿਡਕੇ ਨੇ ਦੱਸਿਆ ਕਿ ਥੀਓਗ ਦੀ ਵਸਨੀਕ ਦ੍ਰਿਸ਼ਟੀ ਵਰਮਾ ਨੂੰ ਗੰਭੀਰ ਹਾਲਤ ਵਿੱਚ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਸੋਹਾਣਾ ਹਸਪਤਾਲ ਲਿਜਾਇਆ ਗਿਆ, ਹਾਲਾਂਕਿ ਵਰਮਾ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਐਤਵਾਰ ਸਵੇਰੇ ਇਕ ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਬਚਾਇਆ ਗਿਆ ਸੀ, ਜਿਸ ਦੀ ਵੀ ਮੌਤ ਹੋ ਗਈ। ਮਲਬੇ ਹੇਠ ਘੱਟ ਤੋਂ ਘੱਟ 4 ਲੋਕਾਂ ਦੇ ਦੱਬੇ ਹੋਣ ਦੀ ਖਬਰ ਹੈ। ਐਤਵਾਰ ਸਵੇਰੇ ਘਟਨਾ ਵਾਲੀ ਥਾਂ ਤੋਂ ਪ੍ਰਾਪਤ ਵੀਡੀਓ ਵਿੱਚ, ਭਾਰਤੀ ਫੌਜ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਜਵਾਨਾਂ ਨੂੰ ਬਚਾਅ ਕਾਰਜ ਜਾਰੀ ਰੱਖਦੇ ਹੋਏ ਦੇਖਿਆ ਗਿਆ।
ਮਾਲਕਾਂ ਖਿਲਾਫ ਮਾਮਲਾ ਦਰਜ
ਮੁਹਾਲੀ ਦੇ ਸੀਨੀਅਰ ਪੁਲਸ ਕਪਤਾਨ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਸ ਨੇ ਇਮਾਰਤ ਦੇ ਮਾਲਕ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਚਾਅ ਕਾਰਜ ਦੇ ਹਿੱਸੇ ਵਜੋਂ, ਮਲਬੇ ਨੂੰ ਹਟਾਉਣ ਲਈ ਕਈ ਖੁਦਾਈ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀ ਟੀਮ ਇਸ ਮੁਹਿੰਮ ਨੂੰ ਅੰਜਾਮ ਦੇ ਰਹੀ ਹੈ। ਐਂਬੂਲੈਂਸਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਸੰਕਟਕਾਲੀਨ ਨੰਬਰ
ਟਿੱਡਕੇ ਨੇ ਕਿਹਾ ਕਿ ਜੇਕਰ ਕਿਸੇ ਨੂੰ ਡਰ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਲਬੇ ਵਿੱਚ ਫਸੇ ਹੋ ਸਕਦੇ ਹਨ ਤਾਂ ਉਹ ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 0172-2219506 ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪ੍ਰਮੁੱਖ ਹਸਪਤਾਲਾਂ ਜਿਵੇਂ ਕਿ ਸਿਵਲ ਹਸਪਤਾਲ (ਮੈਡੀਕਲ ਕਾਲਜ ਨਾਲ ਸਬੰਧਤ), ਫੋਰਟਿਸ, ਮੈਕਸ ਅਤੇ ਸੋਹਾਣਾ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।
CM ਭਗਵੰਤ ਮਾਨ ਦਾ ਜਵਾਬ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਮੋਹਾਲੀ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸੋਹਾਣਾ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪੂਰਾ ਪ੍ਰਸ਼ਾਸਨ ਅਤੇ ਹੋਰ ਬਚਾਅ ਦਲ ਮੌਕੇ ‘ਤੇ ਤਾਇਨਾਤ ਹਨ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਉਨ੍ਹਾਂ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਅਸੀਂ ਦੁਆ ਕਰਦੇ ਹਾਂ ਕਿ ਕੋਈ ਜਾਨੀ ਨੁਕਸਾਨ ਨਾ ਹੋਵੇ, ਅਸੀਂ ਦੋਸ਼ੀਆਂ ਖਿਲਾਫ ਕਾਰਵਾਈ ਵੀ ਕਰਾਂਗੇ। ਮੈਂ ਲੋਕਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਾ ਹਾਂ।