International

ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 38 ਮੌਤਾਂ, 13 ਜ਼ਖਮੀ


Brazil road accident- ਬ੍ਰਾਜ਼ੀਲ ਵਿਚ ਇਕ ਬੱਸ ਨੂੰ ਅੱਗ ਲੱਗਣ ਕਾਰਨ 38 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 13 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਿਨਹੂਆ ਸਮਾਚਾਰ ਏਜੰਸੀ ਦੀ ਰਿਪੋਰਟ ਅਨੁਸਾਰ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ-ਪੂਰਬੀ ਬ੍ਰਾਜ਼ੀਲ ਦੇ ਮਿਨਾਸ ਗੇਰੇਸ ਰਾਜ ਵਿੱਚ ਇੱਕ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 38 ਹੋ ਗਈ ਹੈ ਅਤੇ 13 ਹੋਰ ਜ਼ਖਮੀ ਹੋ ਗਏ ਹਨ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ਼ਤਿਹਾਰਬਾਜ਼ੀ

ਮਿਲੀ ਜਾਣਕਾਰੀ ਮੁਤਾਬਕ ਦੱਖਣੀ-ਪੂਰਬੀ ਬ੍ਰਾਜ਼ੀਲ ਦੇ ਮਿਨਾਸ ਗੇਰੇਸ ਸੂਬੇ ਵਿਚ ਇੱਕ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ ਜਿਸ ਕਾਰਨ 38 ਜਣਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਮਿਲੀ ਹੈ ਕਿ ਇਕ ਬੱਸ 45 ਯਾਤਰੀਆਂ ਨੂੰ ਲਿਜਾ ਰਹੀ ਸੀ ਕਿ ਉਸ ਦਾ ਟਾਇਰ ਫਟ ਗਿਆ ਤੇ ਡਰਾਈਵਰ ਆਪਣਾ ਕੰਟਰੋਲ ਖੋ ਬੈਠਾ। ਇਸ ਤੋਂ ਬਾਅਦ ਇਹ ਬੱਸ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ ਤੇ ਇਸ ਨੂੰ ਅੱਗ ਲੱਗ ਗਈ।

ਇਸ਼ਤਿਹਾਰਬਾਜ਼ੀ

ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਦਸੇ ਵਿਚ 24 ਯਾਤਰੀਆਂ ਦੀ ਮੌਕੇ ਉਤੇ ਮੌਤ ਹੋ ਗਈ ਸੀ ਤੇ 13 ਹੋਰਾਂ ਨੂੰ ਟੀਓਫਿਲੋ ਓਟੋਨੀ ਸ਼ਹਿਰ ਦੇ ਨੇੜੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਇਹ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਅਤੇ ਇਸ ਵਿੱਚ 45 ਯਾਤਰੀ ਸਵਾਰ ਸਨ। ਚਸ਼ਮਦੀਦਾਂ ਨੇ ਦੱਸਿਆ ਕਿ ਬੱਸ ਦਾ ਟਾਇਰ ਫਟ ਗਿਆ ਜਿਸ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਇੱਕ ਕਾਰ ਵੀ ਬੱਸ ਨਾਲ ਟਕਰਾ ਗਈ ਪਰ ਇਸ ਵਿਚ ਸਵਾਰ ਤਿੰਨੋਂ ਜਣੇ ਵਾਲ-ਵਾਲ ਬਚ ਗਏ। ਗਵਰਨਰ ਰੋਮਿਉ ਜ਼ੇਮਾ ਨੇ ਐਕਸ ਉਤੇ ਲਿਖਿਆ ਕਿ ਉਨ੍ਹਾਂ ਪੀੜਤਾਂ ਦੀ ਸਹਾਇਤਾ ਲਈ ਸੂਬਾ ਸਰਕਾਰ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button