ਐਨਕਾਉਂਟਰ ਵਿਚ ਮਾਰੇ ਗਏ ਤਿੰਨੇ ਅੱਤਵਾਦੀ ਗੁਰਦਾਸਪੁਰ ਜਿਲ੍ਹੇ ਨਾਲ ਸਬੰਧਤ, ਜਾਣੋ ਉਮਰ ਤੇ ਹੋਰ ਵੇਰਵੇ

ਗੁਰਦਾਸਪੁਰ ਵਿਚ ਪੁਲਿਸ ਚੌਕੀ ਉਤੇ ਹਮਲਾ ਕਰਨ ਵਾਲੇ ਖਾਲਿਸਤਾਨੀ ਅੱਤਵਾਦੀਆਂ ਦਾ ਯੂਪੀ ‘ਚ ਐਨਕਾਊਂਟਰ ਕਰ ਦਿੱਤਾ ਗਿਆ ਹੈ। ਯੂਪੀ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਪੀਲੀਭੀਤ ਵਿੱਚ ਲੁਕੇ ਤਿੰਨ ਖਾਲਿਸਤਾਨੀ ਅੱਤਵਾਦੀਆਂ ਦਾ ਐਨਕਾਊਂਟਰ ਕਰ ਦਿੱਤਾ। ਜ਼ਿਲ੍ਹੇ ਦੇ ਪੁਲਿਸ ਕਪਤਾਨ ਨੇ ਖੁਦ ਇਸ ਆਪਰੇਸ਼ਨ ਦੀ ਅਗਵਾਈ ਕੀਤੀ ਅਤੇ ਤਿੰਨੋਂ ਅੱਤਵਾਦੀਆਂ ਨੂੰ ਖਤਮ ਕਰ ਦਿੱਤਾ। ਇਨ੍ਹਾਂ ਅੱਤਵਾਦੀਆਂ ਨੇ ਯੂਪੀ ‘ਚ ਸ਼ਰਨ ਲਈ ਸੀ। ਇਸ ਵਿਚ ਕੁਝ ਤੱਥ ਹੈਰਾਨ ਕਰਨ ਵਾਲੇ ਹਨ।
ਦੱਸ ਦਈਏ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਉਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਇਲਾਕੇ ‘ਚ ਬਖਸ਼ੀਵਾਲਾ ਪੁਲਿਸ ਚੌਕੀ ਉਤੇ ਹਮਲਾ ਕਰਨ ਦਾ ਦੋਸ਼ ਸੀ। ਇਸ ਆਪਰੇਸ਼ਨ ‘ਚ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਉਰਫ਼ ਰਵੀ ਅਤੇ ਜਸਨ ਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਵਜੋਂ ਹੋਈ ਹੈ। ਤਿੰਨੋਂ ਖਾਲਿਸਤਾਨੀ ਕਮਾਂਡੋ ਫੋਰਸ ਨਾਲ ਸਬੰਧਤ ਸਨ।
ਜਾਣੋ ਇਨ੍ਹਾਂ ਅੱਤਵਾਦੀਆਂ ਬਾਰੇ…
1- ਗੁਰਵਿੰਦਰ ਸਿੰਘ (ਉਮਰ: ਲਗਭਗ 25 ਸਾਲ)
ਗੁਰਵਿੰਦਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਮੁਹੱਲਾ ਕਲਾਨੌਰ ਦਾ ਰਹਿਣ ਵਾਲਾ ਸੀ। ਦੋਸ਼ ਹੈ ਕਿ ਉਹ ਖਾਲਿਸਤਾਨੀ ਅੱਤਵਾਦ ਨੈੱਟਵਰਕ ‘ਚ ਸਰਗਰਮ ਸੀ ਅਤੇ ਪੁਲਿਸ ‘ਤੇ ਹਮਲਿਆਂ ਲਈ ਜ਼ਿੰਮੇਵਾਰ ਸੀ।
2- ਵਰਿੰਦਰ ਸਿੰਘ ਉਰਫ ਰਵੀ (ਉਮਰ: ਕਰੀਬ 23 ਸਾਲ)
ਵਰਿੰਦਰ ਸਿੰਘ, ਜਿਸ ਨੂੰ ਰਵੀ ਵੀ ਕਿਹਾ ਜਾਂਦਾ ਹੈ, ਪੰਜਾਬ ਦੇ ਪਿੰਡ ਅਗਵਾਨ ਦਾ ਵਸਨੀਕ ਸੀ। ਦੋਸ਼ ਹੈ ਕਿ ਉਹ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਖਾਲਿਸਤਾਨੀ ਅੱਤਵਾਦੀਆਂ ਨਾਲ ਵੀ ਕੰਮ ਕਰ ਰਿਹਾ ਸੀ।
3- ਜਸਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (ਉਮਰ: ਕਰੀਬ 18 ਸਾਲ)
ਜਸਨਪ੍ਰੀਤ ਸਿੰਘ, ਜੋ ਕਿ ਪ੍ਰਤਾਪ ਸਿੰਘ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਪੰਜਾਬ ਦੇ ਪਿੰਡ ਨਿੱਕਾ ਸੁਰ ਦਾ ਰਹਿਣ ਵਾਲਾ ਸੀ। ਉਸ ਦੀ ਸਿਰਫ 18 ਸਾਲ ਦੀ ਉਮਰ ਸੀ। ਇਹ ਦੋਸ਼ ਹੈ ਕਿ ਉਹ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਸੀ ਅਤੇ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਪੁਲਿਸ ਨੇ ਇਸ ਮੁਕਾਬਲੇ ਵਿੱਚ ਤਿੰਨੋਂ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਦੋ ਏਕੇ-47 ਰਾਈਫਲਾਂ, ਦੋ ਗਲਾਕ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਸ਼ਾਮਲ ਹਨ।
ਖਾਲਿਸਤਾਨੀ ਅੱਤਵਾਦੀਆਂ ਖਿਲਾਫ ਉੱਤਰ ਪ੍ਰਦੇਸ਼ ਅਤੇ ਪੰਜਾਬ ਪੁਲਿਸ ਦੀ ਚੌਕਸੀ ਨਾਲ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਪੀਲੀਭੀਤ ਦੇ ਪੂਰਨਪੁਰ ‘ਚ ਲੁਕੇ ਇਨ੍ਹਾਂ ਅੱਤਵਾਦੀਆਂ ਦਾ ਯੂਪੀ ਅਤੇ ਪੰਜਾਬ ਪੁਲਿਸ ਨਾਲ ਮੁਕਾਬਲਾ ਹੋਇਆ।