Punjab

ਮੁਹਾਲੀ ਅਦਾਲਤ ਵੱਲੋਂ ਸਾਬਕਾ SHO ਨੂੰ 10 ਸਾਲ ਦੀ ਕੈਦ Former SHO gets 10 years prison for disappearance of freedom fighter and vice principal – News18 ਪੰਜਾਬੀ


ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਤਕਰੀਬਨ 32 ਸਾਲ ਪੁਰਾਣੇ ਅਗਵਾ ਕਰਨ, ਗੈਰ-ਕਾਨੂੰਨੀ ਹਿਰਾਸਤ ਅਤੇ ਗੁੰਮਸ਼ੁਦਗੀ ਮਾਮਲੇ ਦਾ ਨਿਬੇੜਾ ਕਰਦਿਆਂ ਥਾਣਾ ਸਰਹਾਲੀ (ਤਰਨ ਤਾਰਨ) ਦੇ ਤਤਕਾਲੀ ਐਸ.ਐਚ.ਓ. ਸੁਰਿੰਦਰਪਾਲ ਸਿੰਘ ਨੂੰ ਦੋਸ਼ੀ ਮੰਨਦਿਆਂ 10 ਸਾਲ ਦੀ ਸਜ਼ਾ ਸੁਣਾਈ ਹੈ।

ਇਸ ਮਾਮਲੇ ਵਿੱਚ ਨਾਮਜ਼ਦ ਜਾਂਚ ਅਧਿਕਾਰੀ ਏ.ਐੱਸ.ਆਈ. ਅਵਤਾਰ ਸਿੰਘ ਦੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਦੋਸ਼ੀ ਐਸ.ਐਚ.ਓ. ਨੂੰ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ ਦੋ ਲੱਖ ਰੁਪਏ, ਧਾਰਾ 120-ਬੀ ਤਹਿਤ 10 ਸਾਲ ਦੀ ਕੈਦ ਤੇ ਦੋ ਲੱਖ ਰੁਪਏ, ਧਾਰਾ 365 ਤਹਿਤ ਸੱਤ ਸਾਲ ਦੀ ਕੈਦ ਤੇ 70 ਹਜ਼ਾਰ ਰੁਪਏ ਜੁਰਮਾਨਾ ਅਤੇ ਧਾਰਾ 342 ਤਹਿਤ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸੁਰਿੰਦਰਪਾਲ ਸਿੰਘ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ।

ਇਸ਼ਤਿਹਾਰਬਾਜ਼ੀ

ਸੁਰਿੰਦਰਪਾਲ ਸਿੰਘ ਉਤੇ ਸੁਤੰਤਰਤਾ ਸੈਨਾਨੀ ਸੁਲੱਖਣ ਸਿੰਘ ਅਤੇ ਉਸ ਦੇ ਜਵਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੋਪੋਕੇ (ਤਰਨ ਤਾਰਨ) ਦੇ ਵਾਈਸ ਪ੍ਰਿੰਸੀਪਲ ਸੁਖਦੇਵ ਸਿੰਘ ਨੂੰ 31 ਅਕਤੂਬਰ 1990 ਨੂੰ ਨਾਜਾਇਜ਼ ਹਿਰਾਸਤ ਵਿਚ ਲੈਣ ਦਾ ਦੋਸ਼ ਹੈ। ਸੁਲੱਖਣ ਸਿੰਘ ਆਜ਼ਾਦੀ ਲਹਿਰ ਦੌਰਾਨ ਬਾਬਾ ਸੋਹਣ ਸਿੰਘ ਭਕਨਾ ਦੇ ਨਜ਼ਦੀਕੀ ਸਾਥੀਆਂ ’ਚੋਂ ਇਕ ਸਨ।

ਇਹ ਹੈ ਮਾਮਲਾ
ਪੀੜਤ ਪਰਿਵਾਰ ਦੇ ਵਕੀਲਾਂ ਨੇ ਦੱਸਿਆ ਕਿ ਜਿਸ ਥਾਣੇਦਾਰ ਏਐੱਸਆਈ ਅਵਤਾਰ ਸਿੰਘ ਨੇ ਦੋਵਾਂ ਨੂੰ ਚੁੱਕਿਆ ਸੀ, ਉਸ ਨੇ ਪੀੜਤ ਪਰਿਵਾਰ ਨੂੰ ਇਹ ਦੱਸਿਆ ਸੀ ਕਿ ਸੁਲੱਖਣ ਸਿੰਘ ਅਤੇ ਸੁਖਦੇਵ ਸਿੰਘ ਨੂੰ ਐਸ.ਐਚ.ਓ. ਸੁਰਿੰਦਰਪਾਲ ਸਿੰਘ ਨੇ ਪੁੱਛ-ਪੜਤਾਲ ਲਈ ਸੱਦਿਆ ਹੈ। ਦੋਵਾਂ ਨੂੰ ਤਿੰਨ ਦਿਨ ਤੱਕ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਤੇ ਬਾਅਦ ’ਚ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗਾ। ਸਾਲ 2003 ਵਿਚ ਕੁਝ ਪੁਲਿਸ ਮੁਲਾਜ਼ਮਾਂ ਨੇ ਸੁਖਵੰਤ ਕੌਰ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਖਾਲੀ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾ ਲਏ ਅਤੇ ਕੁਝ ਦਿਨਾਂ ਬਾਅਦ ਉਸ ਨੂੰ ਸੁਖਦੇਵ ਸਿੰਘ ਦਾ ਮੌਤ ਦਾ ਸਰਟੀਫਿਕੇਟ ਸੌਂਪ ਦਿੱਤਾ, ਜਿਸ ਵਿੱਚ 8 ਜੁਲਾਈ 1993 ਨੂੰ ਉਸ ਦੀ ਮੌਤ ਹੋਣ ਦਾ ਜ਼ਿਕਰ ਕੀਤਾ ਗਿਆ ਸੀ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button