ਸਾਰੇ ਸਕੂਲਾਂ ‘ਚ 1 ਤੋਂ 15 ਜਨਵਰੀ ਤੱਕ ਸਰਦੀ ਦੀਆਂ ਛੁੱਟੀਆਂ ਦਾ ਐਲਾਨ – News18 ਪੰਜਾਬੀ

Haryana Winter Holidays: ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਉੱਤਰ ਭਾਰਤ ‘ਚ ਠੰਡ ਦੇ ਵਧਣ ਦੇ ਨਾਲ ਦੇਸ਼ ਦੇ ਕਈ ਸੂਬਿਆਂ ‘ਚ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਈ ਸੂਬਿਆਂ ਵਿੱਚ ਸ਼ੁਰੂ ਹੋਣ ਵਾਲੀਆਂ ਹਨ। ਪੰਜਾਬ ਵਿਚ ਅੱਜ ਤੋਂ ਸਾਰੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਸਰਕਾਰ ਵੱਲੋਂ 24 ਦਸੰਬਰ ਤੋਂ 31 ਦਸੰਬਰ, 2024 ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਵਧਦੀ ਠੰਡ ਅਤੇ ਤਾਪਮਾਨ ਦੀ ਸਥਿਤੀ ਨੂੰ ਦੇਖਦਿਆਂ ਇਸ ਨੂੰ ਵਧਾਇਆ ਜਾ ਸਕਦਾ ਹੈ। ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇਕਨਾਮਿਕ ਟਾਈਮਜ਼ ਦੀ ਰਿਪੋਰਟ ਦੇ ਅਨੁਸਾਰ, ਹਰਿਆਣਾ ਦੇ ਸਾਰੇ ਸਕੂਲਾਂ ਵਿੱਚ 1 ਜਨਵਰੀ ਤੋਂ 15 ਜਨਵਰੀ, 2025 ਤੱਕ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ।
ਰਾਜਸਥਾਨ: ਰਾਜਸਥਾਨ ਵਿੱਚ 25 ਦਸੰਬਰ 2024 ਤੋਂ 5 ਜਨਵਰੀ 2025 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਠੰਡ ਦੇ ਮੌਸਮ ਵਿੱਚ ਰਾਹਤ ਮਿਲੇਗੀ।
ਬਿਹਾਰ: ਬਿਹਾਰ ਸਰਕਾਰ ਨੇ ਵੀ 25 ਦਸੰਬਰ ਤੋਂ 31 ਦਸੰਬਰ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਸਰਦੀਆਂ ਵਿੱਚ ਆਰਾਮ ਕਰਨ ਅਤੇ ਤਿਉਹਾਰਾਂ ਦਾ ਆਨੰਦ ਲੈਣ ਦਾ ਮੌਕਾ ਮਿਲੇਗਾ। ਸਰਦੀਆਂ ਦੀਆਂ ਛੁੱਟੀਆਂ ਦੌਰਾਨ, ਵਿਦਿਆਰਥੀ ਆਪਣੀ ਪੜ੍ਹਾਈ ਤੋਂ ਬ੍ਰੇਕ ਲੈ ਕੇ ਸਰਦੀਆਂ ਅਤੇ ਤਿਉਹਾਰਾਂ ਦਾ ਆਨੰਦ ਲੈ ਸਕਣਗੇ । ਠੰਡ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਇਹ ਛੁੱਟੀਆਂ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਰਾਮ ਲਈ ਬਹੁਤ ਜ਼ਰੂਰੀ ਹਨ।
- First Published :