ਪੰਜਾਬ, UP ਅਤੇ ਬਿਹਾਰ ‘ਚ ਕੋਹਰੇ ਦਾ ਕਹਿਰ, ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨ ਦਾ ਅਲਰਟ

Today Weather: ਪ੍ਰਦੂਸ਼ਣ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਐਤਵਾਰ ਨੂੰ ਦਿੱਲੀ ਦੀ ਔਸਤ AUI 382 ਦਰਜ ਕੀਤੀ ਗਈ। ਇਸ ਦੇ ਨਾਲ ਹੀ, ਸੋਮਵਾਰ ਸਵੇਰੇ 4 ਵਜੇ ਦਿੱਲੀ ਦੇ ਆਨੰਦ ਵਿਹਾਰ ਵਿੱਚ AQI 432 ਦਰਜ ਕੀਤਾ ਗਿਆ, ਜੋ ਦੀਵਾਲੀ ਦੀ ਸਵੇਰ ਤੋਂ ਵੱਧ ਹੈ।
ਦਿੱਲੀ-ਐਨਸੀਆਰ ਵਿਚ ਸਵੇਰੇ ਧੁੰਦ ਅਤੇ ਕੋਹਰਾ ਛਾਇਆ ਰਿਹਾ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਪੰਜਾਬ, ਉੱਤਰ-ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ‘ਚ ਸੰਘਣੇ ਕੋਹਰੇ ਦੀ ਖ਼ਬਰ ਹੈ। ਕੁਝ ਥਾਵਾਂ ਉਤੇ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਤਾਮਿਲਨਾਡੂ ਅਤੇ ਕੇਰਲ ‘ਚ ਭਾਰੀ ਮੀਂਹ ਦਾ ਅਲਰਟ ਹੈ। ਅਗਲੇ 2 ਤੋਂ ਚਾਰ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਆਸ ਹੈ।
ਮੌਸਮ ਵਿਭਾਗ (IMD) ਦੇ ਤਾਜ਼ਾ ਬੁਲੇਟਿਨ ਅਨੁਸਾਰ ਉੱਤਰ-ਪੂਰਬੀ ਪੰਜਾਬ, ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੇ ਕੋਹਰੇ ਦੀ ਖ਼ਬਰ ਹੈ। ਆਈਐਮਡੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਸੀ। ਨਾਲ ਹੀ, ਆਈਐਮਡੀ ਨੇ ਕਿਹਾ ਕਿ ਸਵੇਰੇ ਅਤੇ ਸ਼ਾਮ ਨੂੰ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ ਅਤੇ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ। ਨਹੀਂ ਤਾਂ ਲਾਪਰਵਾਹੀ ਕਾਰਨ ਦਸਤ ਤੋਂ ਲੈ ਕੇ ਜ਼ੁਕਾਮ ਤੱਕ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਹਾਲਾਂਕਿ ਮੈਦਾਨੀ ਇਲਾਕਿਆਂ ‘ਚ ਵੀ ਵੱਧ ਤੋਂ ਵੱਧ ਤਾਪਮਾਨ ਅਤੇ ਘੱਟੋ-ਘੱਟ ਤਾਪਮਾਨ ਉੱਚਾ ਰਹੇਗਾ। ਦਿੱਲੀ-ਐਨਸੀਆਰ ਅਤੇ ਆਸ-ਪਾਸ ਦੇ ਰਾਜਾਂ ਵਿਚ ਵੱਧ ਤੋਂ ਵੱਧ ਔਸਤ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵੱਧ ਰਿਹਾ, ਜਦੋਂ ਕਿ ਘੱਟੋ-ਘੱਟ ਤਾਪਮਾਨ ਵੀ 1 ਤੋਂ 2 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਦਿੱਲੀ ਐਨਸੀਆਰ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 14.5 ਦਰਜ ਕੀਤਾ ਗਿਆ।ਆਈਐਮਡੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ-ਗੰਗਾ ਦੇ ਮੈਦਾਨ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਐਤਵਾਰ ਨੂੰ ਕੇਰਲ ਅਤੇ ਤਾਮਿਲਨਾਡੂ ਦੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਈ। ਇਸ ਕਾਰਨ ਆਰੇਂਜ ਅਲਰਟ ਜਾਰੀ ਕਰਨਾ ਪਿਆ। ਮੌਸਮ ਵਿਭਾਗ ਨੇ ਦੱਸਿਆ ਕਿ ਤਾਮਿਲਨਾਡੂ ਦੇ ਦੋ ਸਟੇਸ਼ਨਾਂ ਉਤੇ 160 ਤੋਂ 140 ਮਿਲੀਮੀਟਰ ਬਾਰਿਸ਼ ਹੋਈ। ਇਸ ਦੇ ਨਾਲ ਹੀ ਕੇਰਲ ‘ਚ 100 ਤੋਂ 120 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ ਨੂੰ ਦੱਖਣੀ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।