International

ਕੈਨੇਡਾ: ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ, NDP ਦੇ ਜਗਮੀਤ ਸਿੰਘ ਨੇ ਸਮਰਥਨ ਲਿਆ ਵਾਪਸ

ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰ ਨੂੰ ਬਾਹਰੋਂ ਹਮਾਇਤ ਕਰ ਰਹੀ ਨਿਊ ਡੈਮੋਕਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਉਨ੍ਹਾਂ ਨਾਲ ਆਪਣਾ ਸਮਝੌਤਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

2021 ਦੀਆਂ ਚੋਣਾਂ ਦੇ ਨਿਰਾਸ਼ਾਜਨਕ ਨਤੀਜੇ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਲਿਬਰਲ ਘੱਟ-ਗਿਣਤੀ ਸਰਕਾਰ ਨੂੰ 2025 ਤੱਕ ਸਥਿਰ ਰੱਖਣ ਲਈ ਮਾਰਚ 2022 ਵਿਚ ‘ਭਰੋਸਾ ਤੇ ਸਪਲਾਈ’ ਸਮਝੌਤਾ ਕੀਤਾ ਸੀ, ਜਿਸ ਨੂੰ ਸਮੇਂ ਤੋਂ ਪਹਿਲਾਂ ਖ਼ਤਮ ਕਰ ਕੇ ਐੱਨ.ਡੀ.ਪੀ. ਨੇ ਭਵਿੱਖ ‘ਚ ਮੁੱਦਿਆਂ ਦੇ ਆਧਾਰ ‘ਤੇ ਟਰੂਡੋ ਸਰਕਾਰ ਦਾ ਸਾਥ ਦੇਣ ਜਾਂ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਇਸ਼ਤਿਹਾਰਬਾਜ਼ੀ

ਦੇਸ਼ ‘ਚ ਦੋ ਰਾਜਨੀਤਕ ਪਾਰਟੀਆਂ ਵਲੋਂ ਅਜਿਹਾ ਸਮਝੌਤਾ ਪਹਿਲੀ ਵਾਰੀ ਕੀਤਾ ਗਿਆ ਸੀ, ਜਿਸ ਦੀ ਇਤਿਹਾਸ ‘ਚ ਮਿਸਾਲ ਨਹੀਂ ਮਿਲਦੀ। ਆਪਸੀ ਗਿਟਮਿਟ ਨਾਲ ਸਰਕਾਰ ਚਲਾਉਣ ਬਾਰੇ ਲਿਬਰਲ ਅਤੇ ਐੱਨ.ਡੀ.ਪੀ. ਵਲੋਂ ਚੋਣਾਂ ਸਮੇਂ ਲੋਕਾਂ ਨੂੰ ਦੱਸਿਆ ਨਾ ਗਿਆ ਹੋਣ ਕਰਕੇ ਮੌਜੂਦਾ ਟਰੂਡੋ ਸਰਕਾਰ ਨੂੰ ਗੈਰ-ਲੋਕਤੰਤਰਿਕ ਵੀ ਦੱਸਿਆ ਜਾਣ ਲੱਗਾ ਸੀ।

ਜਗਮੀਤ ਸਿੰਘ ਵਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਰਾਹੀਂ ਜਾਰੀ ਕੀਤੇ ਵੀਡਿਓ ‘ਚ ਕਿਹਾ ਕਿ ਖੁਦਗਰਜ਼ ਅਤੇ ਕਮਜ਼ੋਰ ਸੱਤਾਧਾਰੀ ਲਿਬਰਲ ਪਾਰਟੀ ਨੇ ਲੋਕਾਂ ਦਾ ਭਰੋਸਾ ਤੋੜਿਆ ਅਤੇ ਕਾਰੋਬਾਰੀ ਸੈਕਟਰ ਦਾ ਸਾਥ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਲਿਬਰਲ ‘ਚ ਭਰੋਸਾ ਨਹੀਂ ਰਿਹਾ, ਜਿਸ ਕਰਕੇ ਉਨ੍ਹਾਂ ਨੂੰ ਸਰਕਾਰ ਚਲਾਉਣ ਦਾ ਹੋਰ ਮੌਕਾ ਨਹੀਂ ਮਿਲਣਾ ਚਾਹੀਦਾ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button