Punjab
ਅਪਸ਼ਬਦ ਬੋਲਣ ਦੇ ਮਾਮਲੇ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲਗਾਈ ਸਜ਼ਾ

ਅੰਮ੍ਰਿਤਸਰ- ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਉਹ ਰੋਜ਼ਾਨਾ ਇੱਕ ਘੰਟਾ ਜੂਠੇ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਹਰਜਿੰਦਰ ਸਿੰਘ ਧਾਮੀ ਨੂੰ ਇਹ ਧਾਰਮਿਕ ਸਜ਼ਾ ਪੰਜ ਪਿਆਰਿਆਂ ਵੱਲੋਂ ਸੁਣਾਈ ਗਈ ਹੈ।
ਇਸ ਵੇਲੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੰਜੀ ਸਾਹਿਬ ਦੀਵਾਨ ਹਾਲ ਦੇ ਕੋਲ ਜੋੜਾ ਘਰ ਵਿੱਚ ਸੇਵਾ ਕਰ ਰਹੇ ਹਨ। ਦੱਸ ਦਈਏ ਕਿ ਇਹ ਧਾਰਮਿਕ ਸਜ਼ਾ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਦੇ ਮਾਮਲੇ ਵਿਚ ਪੰਜ ਪਿਆਰਿਆਂ ਨੇ ਸੁਣਾਈ ਹੈ। ਪੰਜ ਪਿਆਰਿਆਂ ਨੇ ਪ੍ਰਧਾਨ ਧਾਮੀ ਨੂੰ ਇਕ ਘੰਟਾ ਜੂਠੇ ਭਾਂਡੇ ਮਾਂਜਣ ਅਤੇ ਜੋੜਾ ਘਰ ਵਿੱਚ ਸੇਵਾ ਕਰਨਗੇ। ਸੇਵਾ ਦੌਰਾਨ ਉਹ ਜਪੁਜੀ ਸਾਹਿਬ ਦਾ ਪਾਠ ਵੀ ਕਰਨਗੇ।
ਇਸ਼ਤਿਹਾਰਬਾਜ਼ੀ
- First Published :