Azerbaijan ਤੋਂ ਰੂਸ ਜਾ ਰਹੀ ਫਲਾਈਟ ਕਰੈਸ਼ , 66 ਲੋਕਾਂ ਦੀ ਮੌਤ – News18 ਪੰਜਾਬੀ

Plane Crash News: ਅਜ਼ਰਬਾਈਜਾਨ ਏਅਰਲਾਈਨਜ਼ ਦੇ ਜਹਾਜ਼ ਦੇ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਜਹਾਜ਼ ਨੇ ਬਾਕੂ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਜਿਸ ਵਿੱਚ 72 ਤੋਂ ਵੱਧ ਯਾਤਰੀ ਸਵਾਰ ਸਨ। ਇਸ ਜਹਾਜ਼ ਨੇ ਰੂਸ ਦੇ ਚੇਚਨੀਆ ‘ਚ ਗ੍ਰੋਜ਼ਨੀ ਜਾਣਾ ਸੀ ਪਰ ਗ੍ਰੋਜ਼ਨੀ ‘ਚ ਧੁੰਦ ਕਾਰਨ ਇਸ ਦਾ ਰੂਟ ਬਦਲ ਦਿੱਤਾ ਗਿਆ। ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ 72 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਕਜ਼ਾਕਿਸਤਾਨ ਦੇ ਅਕਟਾਊ ਸ਼ਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਛੇ ਯਾਤਰੀ ਬਚ ਗਏ, ਜਦੋਂ ਕਿ ਦਰਜਨਾਂ ਦੀ ਮੌਤ ਦਾ ਖਦਸ਼ਾ ਹੈ। ਜਹਾਜ਼ ਕਥਿਤ ਤੌਰ ‘ਤੇ ਅਕਤੋ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਬਾਅਦ ਵਿੱਚ ਇਹ ਸਪੱਸ਼ਟ ਹੋ ਗਿਆ ਕਿ ਇਸ ਜਹਾਜ਼ ਹਾਦਸੇ ਵਿੱਚ 66 ਲੋਕਾਂ ਦੀ ਮੌਤ ਹੋ ਗਈ ਹੈ।
ਅਜ਼ਰਬਾਈਜਾਨ ਏਅਰਲਾਈਨਜ਼ ਦੀ ਉਡਾਣ ਨੰਬਰ 8243 ਐਂਬਰੇਅਰ 190, ਚਾਲਕ ਦਲ ਦੇ ਮੈਂਬਰਾਂ ਸਮੇਤ 72 ਲੋਕ ਸਵਾਰ ਸਨ। ਦੱਸਿਆ ਗਿਆ ਹੈ ਕਿ ਇਸ ਨੂੰ ਕਜ਼ਾਖ ਸ਼ਹਿਰ ਅਕਤਾਊ ਤੋਂ ਲਗਭਗ 3 ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨ ਲਈ ਮਜਬੂਰ ਹੋਣਾ ਪਿਆ। ਕਜ਼ਾਕਿਸਤਾਨ ਦੇ ਅਧਿਕਾਰੀਆਂ ਨੇ ਕਿਹਾ ਕਿ ਸੰਭਾਵਿਤ ਤਕਨੀਕੀ ਸਮੱਸਿਆ ਸਮੇਤ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਨੇ ਬਾਅਦ ਵਿੱਚ ਕਿਹਾ ਕਿ ਅੱਗ ਬੁਝਾਊ ਸੇਵਾਵਾਂ ਨੇ ਹਾਦਸੇ ਤੋਂ ਬਾਅਦ ਲੱਗੀ ਅੱਗ ਨੂੰ ਬੁਝਾ ਲਿਆ ਹੈ ਅਤੇ ਬਚੇ ਲੋਕਾਂ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
- First Published :