ਬਜਟ ਤੋਂ ਪਹਿਲਾਂ ਆਵੇਗੀ PM ਕਿਸਾਨ ਦੀ 19ਵੀਂ ਕਿਸ਼ਤ ?…ਜਾਣੋ ਕੀ ਹੈ ਅਪਡੇਟ ?

PM Kisan 19th Installment Date: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM-KISAN) ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਯੋਗ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ ਹਰ ਸਾਲ 6,000 ਰੁਪਏ ਦਿੱਤੇ ਜਾਂਦੇ ਹਨ। ਇਹ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ। 18ਵੀਂ ਕਿਸ਼ਤ 5 ਅਕਤੂਬਰ 2024 ਨੂੰ ਜਾਰੀ ਕੀਤੀ ਗਈ ਸੀ, ਅਤੇ ਹੁਣ 19ਵੀਂ ਕਿਸ਼ਤ ਦੀ ਉਡੀਕ ਹੈ। ਕਿਸਾਨਾਂ ਦੇ ਮਨਾਂ ਵਿੱਚ ਵੱਡਾ ਸਵਾਲ ਇਹ ਹੈ ਕਿ ਕੀ 19ਵੀਂ ਕਿਸ਼ਤ 1 ਫਰਵਰੀ 2025 ਨੂੰ ਬਜਟ ਪੇਸ਼ ਹੋਣ ਤੋਂ ਪਹਿਲਾਂ ਆਵੇਗੀ ਜਾਂ ਬਾਅਦ ਵਿੱਚ ?
ਕਦੋਂ ਆਵੇਗੀ 19ਵੀਂ ਕਿਸ਼ਤ ?
19ਵੀਂ ਕਿਸ਼ਤ ਫਰਵਰੀ 2025 ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਉਮੀਦ ਹੈ। ਹਾਲਾਂਕਿ, ਸਰਕਾਰ ਨੇ ਅਜੇ ਇਸਦੀ ਅਧਿਕਾਰਤ ਤਾਰੀਖ ਦਾ ਐਲਾਨ ਨਹੀਂ ਕੀਤਾ ਹੈ। ਆਮ ਤੌਰ ‘ਤੇ ਇਹ ਰਕਮ ਚਾਰ ਮਹੀਨਿਆਂ ਦੇ ਅੰਤਰਾਲ ‘ਤੇ ਨਿਯਮਤ ਤੌਰ ‘ਤੇ ਜਾਰੀ ਕੀਤੀ ਜਾਂਦੀ ਹੈ। ਉਮੀਦ ਹੈ ਕਿ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਤੋਂ ਬਾਅਦ 19ਵੀਂ ਕਿਸ਼ਤ ਜਾਰੀ ਹੋ ਸਕਦੀ ਹੈ।
- First Published :