ਕੇਜਰੀਵਾਲ ਦੀਆਂ ਵਧਣਗੀਆਂ ਮੁਸ਼ਕਿਲਾਂ ? LG ਦੇ ਹੁਕਮਾਂ ‘ਤੇ ਵਿਜੀਲੈਂਸ ਸਰਗਰਮ, ਜਾਣੋ ਕੀ ਹੈ ਮਾਮਲਾ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਕੇਜਰੀਵਾਲ ਦੀ ਪੁਰਾਣੀ ਸਰਕਾਰੀ ਰਿਹਾਇਸ਼ ‘ਚ ਕਥਿਤ ਤੌਰ ‘ਤੇ ਲੱਖਾਂ ਰੁਪਏ ਦੀਆਂ ਵਸਤੂਆਂ ਲਗਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਦੇ ਹੁਕਮਾਂ ‘ਤੇ ਹੁਣ ਵਿਜੀਲੈਂਸ ਵਿਭਾਗ ਸਰਗਰਮ ਹੋ ਗਿਆ ਹੈ। ਵਿਜੀਲੈਂਸ ਨੇ ਲੋਕ ਨਿਰਮਾਣ ਵਿਭਾਗ ਨੂੰ ਇਸ ਮਾਮਲੇ ਵਿੱਚ ਪੰਜ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਦੱਸ ਦਈਏ ਕਿ ਇਹ ਮਾਮਲਾ ਉਸ ਸਮੇਂ ਚਰਚਾ ‘ਚ ਆਇਆ ਜਦੋਂ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ 20 ਨਵੰਬਰ 2024 ਨੂੰ ਐਲਜੀ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਗੰਭੀਰ ਦੋਸ਼ ਲਗਾਏ ਸਨ। ਭਾਜਪਾ ਨੇਤਾ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਘਰ ‘ਚ ਲੱਖਾਂ ਰੁਪਏ ਦੀਆਂ ਵਸਤੂਆਂ ਲਗਾਈਆਂ ਹਨ।
ਜਾਣਕਾਰੀ ਮੁਤਾਬਕ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੁਰਾਣੀ ਸਰਕਾਰੀ ਰਿਹਾਇਸ਼ ‘ਤੇ ਮਹਿੰਗੀਆਂ ਚੀਜ਼ਾਂ ਮਿਲਣ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਦੇ ਹੁਕਮਾਂ ‘ਤੇ ਵਿਜੀਲੈਂਸ ਵਿਭਾਗ ਨੇ ਲੋਕ ਨਿਰਮਾਣ ਵਿਭਾਗ (PWD) ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਨਿਰਮਾਣ ਵਿਭਾਗ ਨੂੰ ਇਸ ਮਾਮਲੇ ਵਿੱਚ 5 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪਣੀ ਹੋਵੇਗੀ। ਰਿਪੋਰਟ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਦੋਸ਼ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਰਹਿ ਰਹੇ ਘਰ ਦੇ ਰੈਨੋਵੇਟ ‘ਤੇ ਲੱਖਾਂ ਰੁਪਏ ਖਰਚ ਕੀਤੇ ਗਏ ਸਨ। ਇਸ ਮਾਮਲੇ ਨੇ ਕਾਫੀ ਧਿਆਨ ਖਿੱਚਿਆ ਸੀ। ਹੁਣ LG ਦੀ ਸਖਤੀ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
ਦੱਸ ਦੇਈਏ ਕਿ ਇਹ ਮਾਮਲਾ ਉਦੋਂ ਉਠਿਆ ਸੀ ਜਦੋਂ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ 20 ਨਵੰਬਰ 2024 ਨੂੰ ਐਲਜੀ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਭਾਜਪਾ ਆਗੂ ਵਿਜੇਂਦਰ ਗੁਪਤਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਲੱਖਾਂ ਰੁਪਏ ਦੇ ਟੀਵੀ, ਪਰਦੇ ਅਤੇ ਫਰਿੱਜ ਵਰਗੀਆਂ ਮਹਿੰਗੀਆਂ ਵਸਤਾਂ ਖਰੀਦੀਆਂ ਗਈਆਂ ਹਨ। ਹੁਣ ਉਪ ਰਾਜਪਾਲ ਨੇ ਇਸ ਪੱਤਰ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਨੂੰ ਹੁਕਮ ਦਿੱਤੇ ਹਨ। ਹੁਣ ਵਿਜੀਲੈਂਸ ਵਿਭਾਗ ਦੀ ਜਾਂਚ ਤੋਂ ਪਤਾ ਲੱਗੇਗਾ ਕਿ ਕੀ ਇਨ੍ਹਾਂ ਮਹਿੰਗੀਆਂ ਵਸਤਾਂ ਲਈ ਜਨਤਾ ਦੇ ਪੈਸੇ ਦੀ ਦੁਰਵਰਤੋਂ ਹੋਈ ਹੈ? ਪੀਡਬਲਯੂਡੀ ਦੀ ਰਿਪੋਰਟ ਇਸ ਹਾਈ ਪ੍ਰੋਫਾਈਲ ਕੇਸ ਦੀ ਸੱਚਾਈ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਲਗਜ਼ਰੀ ਸਾਮਾਨ ਲਗਾਉਣ ਦਾ ਮਾਮਲਾ
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸਿਵਲ ਲਾਈਨਜ਼ 6 ਫਲੈਗ ਰੋਡ ਸਥਿਤ ਬੰਗਲੇ ਵਿੱਚ ਰਹਿੰਦੇ ਸਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਇਹ ਬੰਗਲਾ ਵੀ ਛੱਡ ਦਿੱਤਾ ਸੀ। ਕੇਜਰੀਵਾਲ ਦੇ ਘਰ ਛੱਡਣ ਤੋਂ ਬਾਅਦ ਪੀਡਬਲਯੂਡੀ ਨੇ ਸਾਮਾਨ ਦੀ ਸੂਚੀ ਤਿਆਰ ਕੀਤੀ ਸੀ। ਇਸ ਅਨੁਸਾਰ ਬੰਗਲੇ ਵਿੱਚੋਂ 19.5 ਲੱਖ ਰੁਪਏ ਦੀ ਸਮਾਰਟ ਐਲਈਡੀ ਟਰਨਟੇਬਲ ਡਾਊਨ ਲਾਈਟਾਂ, ਬਾਡੀ ਸੈਂਸਰ, ਰਿਮੋਟ ਕੰਟਰੋਲ ਸਿਸਟਮ ਆਦਿ ਨਾਲ ਚੱਲਣ ਵਾਲੇ ਕੁੱਲ 80 ਪਰਦੇ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਕੀਮਤ 4 ਕਰੋੜ ਤੋਂ 5.6 ਕਰੋੜ ਰੁਪਏ ਦੱਸੀ ਗਈ ਸੀ। ਲੋਕ ਨਿਰਮਾਣ ਵਿਭਾਗ ਦੀ ਸੂਚੀ ਤੋਂ ਪਤਾ ਲੱਗਾ ਹੈ ਕਿ ਘਰ ਵਿੱਚ 64 ਲੱਖ ਰੁਪਏ ਦੀ ਲਾਗਤ ਨਾਲ 16 ਟੀ.ਵੀ. ਇਸ ਤੋਂ ਇਲਾਵਾ 10 ਲੱਖ ਰੁਪਏ ਦੀ ਕੀਮਤ ਦਾ ਰਿਕਲਾਇਨਰ ਸੋਫਾ ਵੀ ਸੀ।