Punjab
ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪੁੱਜੇ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ

ਬਠਿੰਡਾ: ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ਸਥਿਤ ਰਿਹਾਇਸ਼ ਉਤੇ ਮੁਲਾਕਾਤ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਦਾ ਬਠਿੰਡਾ-ਗੋਨਿਆਣਾ ਮਾਰਗ ਉਤੇ ਸਥਿਤ ਸਥਾਨਕ ਡੇਰਾ ਰਾਧਾਸੁਆਮੀ ਵਿੱਚ ਆਉਣ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਸੀ। ਉਨ੍ਹਾਂ ਦਾ ਹੈਲੀਕਾਪਟਰ ਇੱਥੇ ਥਰਮਲ ਕਲੋਨੀ ਵਿੱਚ ਬਣੇ ਅਸਥਾਈ ਹੈਲੀਪੈਡ ਉਤੇ ਉਤਰਿਆ ਅਤੇ ਇਥੋਂ ਉਹ ਕਾਰ ਰਾਹੀਂ ਜਥੇਦਾਰ ਸਾਹਿਬ ਦੀ ਰਿਹਾਇਸ਼ ਉਤੇ ਚਲੇ ਗਏ।
- First Published :