ਖਾਲੀ ਪੇਟ ਪੀਓ ਕਿਸ਼ਮਿਸ਼ ਦਾ ਪਾਣੀ, ਹੱਡੀਆਂ ਹੋਣਗੀਆਂ ਮਜ਼ਬੂਤ, ਵਧੇਗੀ ਇਮਿਊਨਟੀ

ਸਰੀਰ ਨੂੰ ਤੰਦਰੁਸਤ ਅਤੇ ਨਿਰੋਗੀ ਰੱਖਣ ਲਈ ਸਾਨੂੰ ਛੋਟੀਆਂ-ਛੋਟੀਆਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਕਰ ਅਸੀਂ ਆਪਣੀ ਜੀਵਨਸ਼ੈਲੀ ਨੂੰ ਸਹੀ ਕਰ ਲੈਂਦੇ ਹੈ ਤਾਂ ਅਸੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਆਪਣੇ ਸਰੀਰ ਨੂੰ ਬਚਾ ਲੈਂਦੇ ਹਾਂ। ਅੱਜ ਅਸੀਂ ਤੁਹਾਨੂੰ ਅਜਿਹੀ ਇੱਕ ਚੰਗੀ ਆਦਤ ਬਾਰੇ ਦੱਸਣ ਜਾ ਰਹੇ ਹਾਂ ਜਿਸਨੂੰ ਅਪਣਾ ਕੇ ਤੁਸੀਂ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਹੱਡੀਆਂ ਨੂੰ ਮਜ਼ਬੂਤ ਬਣਾ ਸਕਦੇ ਹੋ। ਇਹ ਆਦਤ ਹੈ ਕਿਸ਼ਮਿਸ਼ ਦਾ ਪਾਣੀ ਪੀਣਾ। ਕਿਸ਼ਮਿਸ਼ ਦਾ ਪਾਣੀ ਔਸ਼ਧੀ ਗੁਣਾਂ ਨਾਲ ਭਰਪੂਰ ਮੰਨਿਆ ਜਾਂਦਾ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਕਿਸ਼ਮਿਸ਼ ਦੇ ਪਾਣੀ ਵਿੱਚ ਕੈਲਸ਼ੀਅਮ, ਫਾਈਬਰ, ਆਇਰਨ ਅਤੇ ਐਂਟੀਆਕਸੀਡੈਂਟਸ ਸਮੇਤ ਚੰਗੀ ਮਾਤਰਾ ਵਿੱਚ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹੀ ਕਾਰਨ ਹੈ ਕਿ ਆਯੁਰਵੇਦ ਅਨੁਸਾਰ ਇਸ ਡਰਾਈ ਫਰੂਟ ਦਾ ਪਾਣੀ ਤੁਹਾਡੀ ਸਿਹਤ ਲਈ ਵਰਦਾਨ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਸ਼ਮਿਸ਼ ਦਾ ਪਾਣੀ ਨਿਯਮਿਤ ਤੌਰ ‘ਤੇ ਪੀਣ ਦੇ ਕੁਝ ਹੈਰਾਨੀਜਨਕ ਫਾਇਦਿਆਂ ਬਾਰੇ।
ਮਾਸਪੇਸ਼ੀਆਂ ਅਤੇ ਹੱਡੀਆਂ ਲਈ ਫਾਇਦੇਮੰਦ…
ਕੈਲਸ਼ੀਅਮ ਨਾਲ ਭਰਪੂਰ ਕਿਸ਼ਮਿਸ਼ ਦਾ ਪਾਣੀ ਤੁਹਾਡੀਆਂ ਮਾਸਪੇਸ਼ੀਆਂ ਅਤੇ ਹੱਡੀਆਂ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਕਿਸ਼ਮਿਸ਼ ਦੇ ਪਾਣੀ ਨੂੰ ਆਪਣੀ ਸਵੇਰ ਦੀ ਡਾਈਟ ਪਲਾਨ ਦਾ ਹਿੱਸਾ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸ਼ਮਿਸ਼ ਦੇ ਪਾਣੀ ਵਿੱਚ ਪਾਏ ਜਾਣ ਵਾਲੇ ਤੱਤ ਤੁਹਾਡੇ ਦਿਲ ਦੀ ਸਿਹਤ ਨੂੰ ਵੀ ਮਜ਼ਬੂਤ ਕਰ ਸਕਦੇ ਹਨ ਯਾਨੀ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰ ਸਕਦੇ ਹਨ।
ਇਮਿਊਨ ਸਿਸਟਮ ਵਿੱਚ ਸੁਧਾਰ…
ਕੀ ਤੁਹਾਡੀ ਇਮਿਊਨਿਟੀ ਵੀ ਕਮਜ਼ੋਰ ਹੈ ਜਿਸ ਕਾਰਨ ਤੁਸੀਂ ਵਾਰ-ਵਾਰ ਬੀਮਾਰ ਹੋ ਜਾਂਦੇ ਹੋ? ਜੇਕਰ ਹਾਂ, ਤਾਂ ਲਗਾਤਾਰ ਕਿਸ਼ਮਿਸ਼ ਦਾ ਪਾਣੀ ਪੀਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਕਿਸ਼ਮਿਸ਼ ਦਾ ਪਾਣੀ ਪੀਣਾ ਸ਼ੁਰੂ ਕਰ ਦਿਓ। ਕਿਸ਼ਮਿਸ਼ ਦਾ ਪਾਣੀ ਕਬਜ਼ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਤੁਹਾਡੀ ਅੰਤੜੀਆਂ ਦੀ ਸਿਹਤ ਨੂੰ ਕਾਫੀ ਹੱਦ ਤੱਕ ਸੁਧਾਰ ਸਕਦਾ ਹੈ।
ਮਿਲਣਗੇ ਫ਼ਾਇਦੇ ਹੀ ਫ਼ਾਇਦੇ…
ਭਾਰ ਘਟਾਉਣ ਦੇ ਆਪਣੇ ਸਫ਼ਰ ਨੂੰ ਆਸਾਨ ਬਣਾਉਣ ਲਈ ਤੁਸੀਂ ਕਿਸ਼ਮਿਸ਼ ਦੇ ਪਾਣੀ ਦਾ ਸੇਵਨ ਵੀ ਕਰ ਸਕਦੇ ਹੋ। ਕਿਸ਼ਮਿਸ਼ ਦਾ ਪਾਣੀ ਤੁਹਾਡੇ ਸਰੀਰ ਵਿੱਚ ਜਮ੍ਹਾ ਵਾਧੂ ਚਰਬੀ ਨੂੰ ਸਾੜਨ ਵਿੱਚ ਕਾਰਗਰ ਸਾਬਤ ਹੋ ਸਕਦਾ ਹੈ। ਬਿਹਤਰ ਨਤੀਜੇ ਪ੍ਰਾਪਤ ਕਰਨ ਲਈ, ਤੁਹਾਨੂੰ ਔਸ਼ਧੀ ਗੁਣਾਂ ਨਾਲ ਭਰਪੂਰ ਕਿਸ਼ਮਿਸ਼ ਦਾ ਪਾਣੀ ਸਵੇਰੇ ਖਾਲੀ ਪੇਟ ਪੀਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।
(Disclaimer: ਉੱਪਰ ਦਿੱਤੇ ਤੱਥ-ਜਾਣਕਾਰੀ ਆਮ ਜਾਣਕਾਰੀ ‘ਤੇ ਅਧਾਰਿਤ ਹਨ। ਨਿਊਜ਼ 18 ਇਨ੍ਹਾਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਅਜ਼ਮਾਉਣ ਤੋਂ ਪਹਿਲਾਂ ਸਬੰਧਤ ਮਾਹਿਰਾਂ ਦੀ ਸਲਾਹ ਲਵੋ।)