ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋਈ ਗੜੇਮਾਰੀ, ਮੌਸਮ ਵਿਭਾਗ ਦਾ ਅਲਰਟ Punjab Weather Rain and hailstorm in these districts of Punjab Meteorological Department warns – News18 ਪੰਜਾਬੀ

Weather Update: ਪੰਜਾਬ ਵਿਚ ਮੌਸਮ ਇਕਦਮ ਬਦਲ ਗਿਆ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਅੱਜ ਸਵੇਰ ਤੋਂ ਬਾਰਿਸ਼ ਹੋ ਰਹੀ ਹੈ। ਕਈ ਥਾਵਾਂ ਉਤੇ ਗੜ੍ਹੇਮਾਰੀ ਵੀ ਹੋ ਰਹੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਕਈ ਥਾਈਂ ਗੜੇਮਾਰੀ ਦੀਆਂ ਖਬਰਾਂ ਹਨ। ਕਸਬਾ ਗੁਰੂਹਰਸਹਾਏ ‘ਚ ਲਗਾਤਾਰ ਗੜੇਮਾਰੀ ਹੋ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਦੇ ਨਾਲ ਭਾਰੀ ਬਾਰਸ਼ ਦੀਆਂ ਖਬਰਾਂ ਆ ਰਹੀਆਂ ਹਨ।
ਮੌਸਮ ਵਿਭਾਗ ਨੇ 27, 28 ਅਤੇ 29 ਦਸੰਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਾਲ ਦੀ ਸ਼ੁਰੂਆਤ ਰਿਕਾਰਡ ਤੋੜ ਠੰਡ ਨਾਲ ਹੋਵੇਗੀ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਇਹ ਸਿਲਸਲਾ ਕੁਝ ਦਿਨ ਜਾਰੀ ਰਹੇ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਵਿਚ 3 ਦਿਨਾਂ ਤੱਕ ਮੀਂਹ, ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਵਿੱਚ ਆਉਣ ਵਾਲੇ 2 ਦਿਨ ਬਹੁਤ ਮਹੱਤਵਪੂਰਨ ਹਨ – 27 ਅਤੇ 28 ਦਸੰਬਰ ਨੂੰ ਤੇਜ਼ ਹਵਾਵਾਂ ਯਾਨੀ ਤੂਫਾਨ (heavy rainfall red alert) ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਮੀਂਹ ਕਾਰਨ ਦੇਸ਼ ਦੀ ਰਾਜਧਾਨੀ ‘ਚ ਸੀਤ ਲਹਿਰ ਵੀ ਆ ਸਕਦੀ ਹੈ। ਸਾਲ ਦੇ ਅੰਤ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਪਹਾੜਾਂ ‘ਤੇ ਬਰਫਬਾਰੀ ਹੋਣ ਕਾਰਨ ਤੇਜ਼ ਉੱਤਰੀ ਅਤੇ ਉੱਤਰ-ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ‘ਚ ਪਹੁੰਚ ਗਈਆਂ ਹਨ ਅਤੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ।
ਮੀਂਹ ਦੀ ਚਿਤਾਵਨੀ
ਮੌਸਮ ਵਿਭਾਗ ਨੇ ਦੇਸ਼ ਭਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਤੱਟੀ ਆਂਧਰਾ ਪ੍ਰਦੇਸ਼ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਵੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ 27 ਅਤੇ 28 ਤਰੀਕ ਨੂੰ ਪਹਾੜਾਂ ਵਿੱਚ ਭਾਰੀ ਬਰਫ਼ਬਾਰੀ ਹੋਵੇਗੀ। ਮੈਦਾਨੀ ਇਲਾਕਿਆਂ ਵਿੱਚ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਜਾਵੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਦੇ ਨਾਲ-ਨਾਲ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਮੌਸਮ ਜ਼ਿਆਦਾਤਰ ਖੁਸ਼ਕ ਰਿਹਾ। ਪੰਜਾਬ, ਹਰਿਆਣਾ ਅਤੇ ਰਾਜਸਥਾਨ ‘ਚ ਸੀਤ ਲਹਿਰ ਦੀ ਸਥਿਤੀ ਬਣੀ ਹੋਈ ਹੈ ਅਤੇ ਪਾਰਾ ਆਮ ਨਾਲੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ।
ਦੇਸ਼ ਦੇ ਬਾਕੀ ਰਾਜਾਂ ਦੀ ਹਾਲਤ
ਪੰਜਾਬ ਤੋਂ ਲੈ ਕੇ ਪੱਛਮੀ ਬੰਗਾਲ ਤੱਕ ਦੇ ਰਾਜਾਂ ਵਿੱਚ ਕੜਾਕੇ ਦੀ ਠੰਢ ਕਾਰਨ ਲੋਕਾਂ ਦੀ ਹਾਲਤ ਬੁਰੀ ਹੈ, ਹਾਲਾਂਕਿ ਦੱਖਣੀ ਬਿਹਾਰ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਬਿਹਾਰ ਵਿੱਚ ਠੰਢ ਕਾਰਨ ਹਾਲਾਤ ਖਰਾਬ ਹਨ। ਝਾਰਖੰਡ, ਛੱਤੀਸਗੜ੍ਹ, ਉੜੀਸਾ, ਗੁਜਰਾਤ, ਮਹਾਰਾਸ਼ਟਰ, ਕਰਨਾਟਕ ਅਤੇ ਮਹਾਰਾਸ਼ਟਰ ਦੇ ਕਈ ਹਿੱਸਿਆਂ ‘ਚ ਮੀਂਹ ਤੋਂ ਬਾਅਦ ਠੰਡ ਹੋਰ ਵਧ ਗਈ ਹੈ। ਉੱਤਰ-ਪੂਰਬੀ ਰਾਜਾਂ ਵਿੱਚ ਸੀਤ ਲਹਿਰ ਜਾਰੀ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਬਰਫਬਾਰੀ ਕਾਰਨ ਠੰਡ ਦਾ ਅਲਰਟ ਹੈ।