ਬਠਿੰਡਾ ਹਾਦਸੇ ‘ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ

ਬਠਿੰਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਘੰਬੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
Saddened by the loss of lives in the bus accident in Bathinda, Punjab. Condolences to those who lost their loved ones. May the injured recover soon.
An ex-gratia of Rs. 2 lakh from PMNRF would be given to the next of kin of each deceased. The injured would be given Rs. 50,000:…
— PMO India (@PMOIndia) December 27, 2024
ਬਠਿੰਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ਜ਼ਰੀਏ ਕਿਹਾ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁੱਖ਼ਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ।
ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ…
— Bhagwant Mann (@BhagwantMann) December 27, 2024
ਭਾਜਪਾ ਆਗੂ ਤਰੁਣ ਚੁੱਘ ਨੇ ਵੀ ਬਠਿੰਡਾ ਬੱਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ X ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।
पंजाब, बठिंडा में कोट शमीर रोड पर बस के नाले में गिरने से 8 लोगों की मृत्यु का समाचार हृदयविदारक है।
ईश्वर दिवंगतों को अपने श्रीचरणों में स्थान दें एवं घायलों को शीघ्र स्वास्थ्य लाभ प्रदान करें।
इस घटना में हताहत हुए परिजनों के प्रति मैं गहरी संवेदना व्यक्त करता हूँ।
— Tarun Chugh (@tarunchughbjp) December 27, 2024
ਬਠਿੰਡਾ ਆ ਰਹੀ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਪਿੰਡ ਜੀਵਨ ਸਿੰਘ ਵਾਲਾ ਨੇੜੇ ਨਾਲੇ ਵਿਚ ਜਾ ਡਿੱਗੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਨੇ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੂੰ ਰਸਤਾ ਦੇਣ ਲਈ ਬ੍ਰੇਕ ਲਗਾਉਣ ਦੀ ਕੋਸ਼ਿਸ਼ ਕੀਤੀ, ਪਰ ਮੀਂਹ ਪੈਣ ਨਾਲ ਪੁਲ ‘ਤੇ ਚਿੱਕੜ ਹੋਣ ਕਾਰਨ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਬੱਸ ਪੁਲ ਦੀ ਲੋਹੇ ਦੀ ਰੇਲਿੰਗ ਤੋੜ ਕੇ ਹੇਠਾਂ ਗੰਦੇ ਨਾਲੇ ਵਿਚ ਡਿੱਗ ਗਈ। । ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਅਤੇ 35 ਦੇ ਜਖਮੀ ਹੋ ਗਏ ਹਨ। ਜਿਸ ‘ਚ ਮ੍ਰਿਤਕ ਬੱਸ ਚਾਲਕ ਦੀ ਪਛਾਣ ਬਲਕਾਰ ਸਿੰਘ ਵਾਸੀ ਪਿੰਡ ਕੋਟਧਰਮੂ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਮਰਨ ਵਾਲਿਆਂ ਵਿੱਚ ਇੱਕ ਬੱਚੇ ਅਤੇ ਦੋ ਔਰਤਾਂ ਤੋਂ ਇਲਾਵਾ ਪੰਜ ਪੁਰਸ਼ ਦੱਸੇ ਜਾਂਦੇ ਹਨ। ਅਜੇ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ । ਹਾਦਸੇ ਤੋਂ ਬਾਅਦ ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ, ਤਲਵੰਡੀ ਸਾਬੋ ਅਤੇ ਏਮਜ਼ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਡੀਸੀ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਅਮਨੀਤ ਕੌਂਡਲ, ਐੱਸਡੀਐੱਮ ਤਲਵੰਡੀ ਸਾਬੋ ਤੋਂ ਇਲਾਵਾ ਪੂਰਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ।