ਬਠਿੰਡਾ ਬੱਸ ਹਾਦਸੇ ਵਿਚ ਹੁਣ ਤੱਕ ਅੱਠ ਮੌਤਾਂ, ਕਈ ਸਵਾਰੀਆਂ ਦੀ ਹਾਲਤ ਗੰਭੀਰ

ਬਠਿੰਡਾ ਵਿਚ ਵੱਡਾ ਹਾਦਸਾ (bathinda bus accident) ਵਾਪਰਿਆ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਨੇੜੇ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮਿਲੀ ਹੈ ਕਿ ਬੱਸ ਨਾਲੇ ਵਿਚ ਡਿੱਗ ਗਈ ਹੈ। ਮੌਕੇ ਉਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਵੱਡੇ ਜਾਨੀ ਨੁਕਸਾਨ ਦਾ ਖਦਸ਼ਾ ਹੈ। ਹਾਦਸੇ ਵਿਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ। ਮੀਂਹ ਕਾਰਨ ਨਾਲੇ ਵਿਚ ਪਾਣੀ ਭਰਿਆ ਹੋਣ ਕਾਰਨ ਵੱਡੇ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਹਾਲਾਂਕਿ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਪ੍ਰਸ਼ਾਸਨ ਬਚਾਅ ਲਈ ਮੌਕੇ ਉਤੇ ਪਹੁੰਚ ਗਿਆ ਹੈ।
ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਗੰਦੇ ਨਾਲੇ ’ਚ ਪਲਟ ਗਈ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਅਤੇ ਸਰਦੂਲਗੜ੍ਹ ਤੋਂ ਬਠਿੰਡਾ ਲਈ ਰਵਾਨਾ ਹੋਈ ਸੀ।
ਸਵਾਰੀਆਂ ਨੂੰ ਬਾਹਰ ਕੱਢਣ ਲਈ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਪ੍ਰਸ਼ਾਸ਼ਨ ਵੱਲੋਂ ਬਚਾਓ ਅਪ੍ਰੇਸ਼ਨ ਚਲਾਇਆ ਗਿਆ। ਹਾਦਸੇ ਵਿੱਚ ਜ਼ਖਮੀ ਹੋਈਆਂ ਸਵਾਰੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹੁਣ ਤੱਕ ਅੱਠ ਲੋਕਾਂ ਦੀ ਮੌਤ ਬਾਰੇ ਪੁਸ਼ਟੀ ਕੀਤੀ ਗਈ ਹੈ।
- First Published :