ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ PM ਡਾ.ਮਨਮੋਹਨ ਸਿੰਘ, ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ, ਨਮ ਅੱਖਾਂ ਨਾਲ ਦੇਸ਼ ਨੇ ਕੀਤਾ ਆਖਰੀ ਸਲਾਮ – News18 ਪੰਜਾਬੀ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦਾ ਨਿਗਮ ਬੋਧ ਵਿੱਚ ਸਸਕਾਰ ਕਰ ਦਿੱਤਾ ਗਿਆ। ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਪੰਚ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਰਾਹੁਲ ਗਾਂਧੀ, ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਨੂੰ ਹੰਝੂਆਂ ਭਰੀਆਂ ਅੱਖਾਂ ਨਾਲ ਵਿਦਾਈ ਦਿੱਤੀ। ਨਿਗਮਬੋਧ ਘਾਟ ‘ਤੇ ਪੀਐਮ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵੀ ਮੌਜੂਦ ਸਨ। ਮਨਮੋਹਨ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਅਰਧ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ।
ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੇ ਵੀਵੀਆਈਪੀ ਮਹਿਮਾਨਾਂ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਟਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਪਾਬੰਦੀਸ਼ੁਦਾ ਰੂਟਾਂ ’ਤੇ ਨਾ ਜਾਣ ਦੀ ਸਲਾਹ ਦਿੱਤੀ। ਰਿੰਗ ਰੋਡ (ਮਹਾਤਮਾ ਗਾਂਧੀ ਮਾਰਗ), ਨਿਸ਼ਾਦ ਰਾਜ ਮਾਰਗ, ਬੁਲੇਵਾਰਡ ਰੋਡ, ਐਸਪੀਐਮ ਮਾਰਗ, ਲੋਥੀਅਨ ਰੋਡ ਅਤੇ ਨੇਤਾਜੀ ਸੁਭਾਸ਼ ਮਾਰਗ ‘ਤੇ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਵਾਹਨਾਂ ਦੇ ਆਵਾਜਾਈ ‘ਤੇ ਪਾਬੰਦੀ ਅਤੇ ਡਾਇਵਰਸ਼ਨ ਹੋ ਸਕਦਾ ਹੈ।
ਉਨ੍ਹਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਏ ਸਨ। ਉਨ੍ਹਾਂ ਦੀ ਉਮਰ 92 ਸਾਲ ਸੀ। ਦੇਰ ਰਾਤ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਦੇਸ਼ ਭਰ ਅਤੇ ਕਈ ਵੱਖ-ਵੱਖ ਰਾਜਾਂ ‘ਚ 7 ਦਿਨਾਂ ਦਾ ਸਰਕਾਰੀ ਸੋਗ ਮਨਾਉਣ ਦਾ ਫੈਸਲਾ ਕੀਤਾ ਹੈ।
- First Published :