27 ਸਾਲ ਬਾਅਦ ਦਸੰਬਰ ‘ਚ ਇੰਨੀ ਜ਼ਿਆਦਾ ਬਾਰਿਸ਼, IMD ਵੱਲੋਂ ਨਵਾਂ ਅਲਰਟ ਜਾਰੀ…

Heavy Rain Alert- ਪੰਜਾਬ, ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਮੌਸਮ ਖਰਾਬ ਹੈ। ਕੁਝ ਦਿਨਾਂ ਦੇ ਵਕਫ਼ੇ ਤੋਂ ਬਾਅਦ ਬਰਸਾਤ ਦਾ ਮੌਸਮ ਮੁੜ ਸ਼ੁਰੂ ਹੋ ਗਿਆ ਹੈ। ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਸਫਦਰਜੰਗ, ਲੋਧੀ ਰੋਡ ਅਤੇ ਪਾਲਮ ਖੇਤਰਾਂ ਵਿੱਚ ਸਰਦੀ ਦੇ ਮੌਸਮ ਵਿੱਚ ਰਿਕਾਰਡ ਤੋੜ ਬਾਰਿਸ਼ ਹੋਈ ਹੈ। ਦਿੱਲੀ ਵਿਚ ਪਿਛਲੇ 27 ਸਾਲਾਂ ਬਾਅਦ ਇੰਨੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਦਿਨ ਭਰ ਰੁਕ-ਰੁਕ ਕੇ ਮੀਂਹ ਪਿਆ।
ਮੌਸਮ ਵਿਭਾਗ ਮੁਤਾਬਕ 123 ਸਾਲਾਂ ਦੇ ਇਤਿਹਾਸ ‘ਚ ਇਹ ਪੰਜਵੀਂ ਵਾਰ ਹੈ ਜਦੋਂ ਦਸੰਬਰ ਮਹੀਨੇ ‘ਚ ਇੰਨੀ ਜ਼ਿਆਦਾ ਬਾਰਿਸ਼ ਹੋਈ ਹੈ। 1997 ਤੋਂ ਬਾਅਦ ਦਸੰਬਰ ਦੀ ਠੰਡ ਵਿੱਚ ਇੰਨੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਸਾਲ 1923 ਵਿੱਚ ਦਸੰਬਰ ਮਹੀਨੇ ਵਿੱਚ ਦਿੱਲੀ ਵਿੱਚ 77.2 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਸੀ। ਪਿਛਲੇ 125 ਸਾਲਾਂ ਵਿੱਚ ਸਾਲ 1923 ਵਿੱਚ ਦਸੰਬਰ ਮਹੀਨੇ ਵਿੱਚ ਸਭ ਤੋਂ ਵੱਧ ਬਾਰਿਸ਼ ਹੋਈ ਸੀ। ਇਸ ਤੋਂ ਬਾਅਦ 1997 ਵਿੱਚ 71.8 ਮਿਲੀਮੀਟਰ ਬਾਰਿਸ਼ ਹੋਈ। ਇਸ ਤੋਂ 30 ਸਾਲ ਪਹਿਲਾਂ 1967 ਵਿੱਚ ਦਸੰਬਰ ਮਹੀਨੇ ਵਿੱਚ 69.5 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਸਾਲ 1936 ਵਿੱਚ ਇਸੇ ਮਹੀਨੇ 68.1 ਮਿਲੀਮੀਟਰ ਮੀਂਹ ਪਿਆ ਸੀ। ਹੁਣ ਦਸੰਬਰ 2024 ਵਿੱਚ ਹੁਣ ਤੱਕ 42.8 ਮਿਲੀਮੀਟਰ ਮੀਂਹ ਪੈ ਚੁੱਕਾ ਹੈ।
ਪ੍ਰਦੂਸ਼ਣ ਵਿੱਚ ਸੁਧਾਰ
ਲਗਾਤਾਰ ਹੋ ਰਹੀ ਬਾਰਸ਼ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਈ ਹੈ। ਇਸ ਦੇ ਮੱਦੇਨਜ਼ਰ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਹਵਾ ਪ੍ਰਦੂਸ਼ਣ ਦੇ ਪੱਧਰ ‘ਚ ਕਮੀ ਤੋਂ ਬਾਅਦ GRAP-3 ਨੂੰ ਹਟਾਉਣ ਜਾਂ ਘੱਟ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਹੁਣ ਪਾਬੰਦੀਆਂ ਤੋਂ ਰਾਹਤ ਮਿਲੇਗੀ। ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਗਿਰਾਵਟ ਦੇਖੀ ਗਈ ਅਤੇ 24 ਘੰਟੇ ਦੀ ਔਸਤ AQI 324 ਸੀ। ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਮੌਸਮ ਵਿੱਚ ਬਦਲਾਅ ਕਾਰਨ ਆਉਣ ਵਾਲੇ ਸਮੇਂ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਹੋਰ ਸੁਧਾਰ ਹੋਣ ਦੀ ਸੰਭਾਵਨਾ ਹੈ। GRAP-3 ਦੇ ਤਹਿਤ, ਨਿੱਜੀ ਖੇਤਰ ਵਿੱਚ ਗੈਰ-ਜ਼ਰੂਰੀ ਨਿਰਮਾਣ ਕਾਰਜਾਂ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਪੰਜਵੀਂ ਜਮਾਤ ਤੱਕ ਦੀਆਂ ਜਮਾਤਾਂ ਨੂੰ ਹਾਈਬ੍ਰਿਡ ਢੰਗ ਨਾਲ ਚਲਾਉਣਾ ਜ਼ਰੂਰੀ ਹੈ।
ਵੀਕਐਂਡ ‘ਤੇ ਮੌਸਮ ਕਿਵੇਂ ਰਹੇਗਾ?
ਆਈਐਮਡੀ ਨੇ ਵੀਕੈਂਡ ਦੌਰਾਨ ਮੌਸਮ ਦੇ ਪੈਟਰਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਹਿਮਾਚਲ ਅਤੇ ਕਸ਼ਮੀਰ ਦੇ ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਇੱਕ ਹੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਸਮੇਤ 10 ਰਾਜਾਂ ਵਿੱਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਨਾਲ ਠੰਢ ਹੋਰ ਵਧੇਗੀ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।
- First Published :