Sports
ਭਾਰਤੀ ਮਹਿਲਾ ਟੀਮ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਬਣਾਈ ਜਗ੍ਹਾ

U19 T20 world cup Ind W vs Eng W Semifinal: ਭਾਰਤ ਨੇ ਮਾਣ ਨਾਲ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਭਾਰਤੀ ਕੁੜੀਆਂ ਨੇ ਸੈਮੀਫਾਈਨਲ ‘ਚ ਇੰਗਲੈਂਡ ਨੂੰ ਹਰਾਇਆ। ਹੁਣ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਦੀ ਟੀਮ ਨਾਲ ਹੋਵੇਗਾ। ਇਹ ਮੈਚ 2 ਫਰਵਰੀ ਤੋਂ ਖੇਡਿਆ ਜਾਵੇਗਾ। ਦੱਖਣੀ ਅਫ਼ਰੀਕਾ ਦੀਆਂ ਕੁੜੀਆਂ ਨੇ ਸੈਮੀਫਾਈਨਲ ਵਿੱਚ ਮਜ਼ਬੂਤ ਆਸਟ੍ਰੇਲੀਆਈ ਟੀਮ ਨੂੰ ਹਰਾਇਆ।