Punjab
ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਵੱਡੀ ਖਬਰ…ਕਿਸਾਨ ਆਗੂਆਂ ‘ਤੇ SC ਦੀ ਵੱਡੀ ਟਿੱਪਣੀ

ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਡੱਲੇਵਾਲ ਦੀ ਸਿਹਤ ‘ਤੇ ਹੋ ਰਹੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਹੋਰ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਦਾ ਸਮਾਂ ਦਿੱਤਾ ਹੈ।
ਇਸ਼ਤਿਹਾਰਬਾਜ਼ੀ
ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਬਾਰੇ ਵੱਡੀ ਟਿਪਣੀ ਕਰਦਿਆਂ ਕਿ ਕੁੱਝ ਕਿਸਾਨ ਆਗੂ ਗੈਰ ਜਿੰਮੇਦਾਰਾਨਾ ਬਿਆਨ ਦੇ ਰਹੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਅਜਿਹੇ ਕਿਸਾਨ ਆਗੂਆਂ ਦੇ ਇਰਾਦਿਆਂ ਬਾਰੇ ਪਤਾ ਹੈ। ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦਿਆਂ ਕਿ ਕਿ ਅਜਿਹੇ ਕਿਸਾਨ ਆਗੂਆਂ ਦਾ ਮਕਸਦ ਕੀ ਹੈ, ਇਹ ਦੇਖਣਾ ਹੋਵੇਗਾ
ਇਸ਼ਤਿਹਾਰਬਾਜ਼ੀ
- First Published :