ਦਿਲਜੀਤ ਦੋਸਾਂਝ ਦੇ PM ਮੋਦੀ ਨੂੰ ਮਿਲਣ ‘ਤੇ ਰੁੱਸੇ ਕਿਸਾਨ, ‘ਲੁਧਿਆਣਾ ਤੋਂ ਖਨੌਰੀ ਨੇੜੇ ਜਾਂ ਦਿੱਲੀ ?’

ਚੰਡੀਗੜ੍ਹ- ਪੰਜਾਬ ਸਿੰਗਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ 1 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨਾਲ ਉਨ੍ਹਾਂ ਦੀ ਮੁਲਾਕਾਤ ਸੁਰਖੀਆਂ ਵਿੱਚ ਬਣੀ ਹੋਈ ਹੈ। ਦਿਲਜੀਤ ਦੋਸਾਂਜ ਦਾ ਦੋ ਮਹੀਨਿਆਂ ਦਾ ‘ਦਿਲ ਲੁਮਾਨਟੀ’ ਟੂਰ ਸਮਾਪਤ ਹੋਇਆ ਹੈ।
ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ‘ਤੇ ਕਿਸਾਨ ਆਗੂਆਂ ਨੇ ਪ੍ਰਤੀਕਿਰਿਆ ਦਿੱਤੀ ਹੈ, ਉਨ੍ਹਾਂ ਦਿਲਜੀਤ ਦੋਸਾਂਝ ਤੋਂ ਪੁਛਿਆ ਹੈ ਕਿ ਲੁਧਿਆਣ ਤੋਂ ਖਨੌਰੀ ਨੇੜੇ ਹੈ ਜਾਂ ਦਿੱਲੀ? ਕਿਸਾਨ ਦਿਲਜੀਤ ਦੁਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਖੁਸ਼ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿਲਜੀਤ ਨੂੰ ਮੋਦੀ ਨੂੰ ਮਿਲਣ ਦੀ ਬਜਾਏ ਕਿਸਾਨਾਂ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 38 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਹਨ ਅਤੇ ਦੁਸਾਂਝ ਨੂੰ ਉਨ੍ਹਾਂ ਨੂੰ ਮਿਲਣ ਜਾਣਾ ਚਾਹੀਦਾ ਸੀ।
ਦੱਸ ਦੇਈਏ ਕਿ ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਲੈ ਕੇ ਐਂਟਰੀ ਕਰਦੀ ਨਜ਼ਰ ਆ ਰਹੇ ਹਨ। ਪੀਐਮ ਮੋਦੀ ਨੂੰ ਦੇਖਦੇ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਫਤਿਹ ਬੁਲਾਈ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਪੀਐਮ ਮੋਦੀ ਬਾਬੇ ਨਾਨਕ ਦਾ ਸ਼ਬਦ ਵੀ ਸੁਣਾਇਆ। ਇਸ ਮੁਲਾਕਾਤ ਤੋਂ ਬਾਅਦ ਦੋਸਾਂਝ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਬਹੁਤ ਯਾਦਗਾਰ ਮੁਲਾਕਾਤ, 2025 ਦੀ ਸ਼ਾਨਦਾਰ ਸ਼ੁਰੂਆਤ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ।
- First Published :