ਗਰਲਜ਼ ਹੋਸਟਲ ਦੀਆਂ ਕੰਧਾਂ ‘ਚ ਕੈਮਰੇ! ਲੜਕੀਆਂ ਨੂੰ ਹੋਇਆ ਸ਼ੱਕ, ਕਿਹਾ- ਕੋਈ ਲੁੱਕ ਕੇ ਕਰ ਰਿਹਾ ਰਿਕਾਰਡ

ਹੈਦਰਾਬਾਦ। ਹੈਦਰਾਬਾਦ ਦੇ ਨੇੜੇ ਮੇਡਚਲ ਵਿੱਚ ਇੱਕ ਪ੍ਰਾਈਵੇਟ ਇੰਜਨੀਅਰਿੰਗ ਕਾਲਜ ਵਿੱਚ ਕੁਝ ਵਿਦਿਆਰਥਣਾਂ ਦੇ ਹੋਸਟਲ ਦੇ ਟਾਇਲਟ ਵਿੱਚ ਉਨ੍ਹਾਂ ਦੇ ਵੀਡੀਓ ਰਿਕਾਰਡ ਕੀਤੇ ਜਾਣ ਦਾ ਸ਼ੱਕ ਹੋਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮਾਮਲੇ ਦਾ ਨੋਟਿਸ ਲੈਂਦਿਆਂ, ਤੇਲੰਗਾਨਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇਰੇਲਾ ਸ਼ਾਰਦਾ ਨੇ ਸਾਈਬਰਾਬਾਦ ਪੁਲਿਸ ਕਮਿਸ਼ਨਰ ਨੂੰ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਕਮਿਸ਼ਨਰ ਤੋਂ ਜਲਦ ਤੋਂ ਜਲਦ ਕਾਰਵਾਈ ਦੀ ਵਿਸਥਾਰਤ ਰਿਪੋਰਟ ਮੰਗੀ। ਕਾਲਜ ਕੈਂਪਸ ਵਿੱਚ ਬੁੱਧਵਾਰ ਰਾਤ ਅਤੇ ਵੀਰਵਾਰ ਨੂੰ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਮੈਂਬਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਸ਼ਾਮਲ ਹੋਏ।
ਕੁਝ ਪ੍ਰਦਰਸ਼ਨਕਾਰੀ ਕਾਲਜ ਦੇ ਗੇਟ ‘ਤੇ ਲੱਗੇ ਤਾਲੇ ਤੋੜਦੇ ਹੋਏ ਦੇਖੇ ਗਏ, ਜਦਕਿ ਕੁਝ ਗੇਟ ‘ਤੇ ਚੜ੍ਹ ਕੇ ਕੈਂਪਸ ‘ਚ ਦਾਖਲ ਹੋ ਗਏ। ਉਨ੍ਹਾਂ ਨੇ ‘ਸਾਨੂੰ ਨਿਆਂ ਚਾਹੀਦਾ ਹੈ’ ਵਰਗੇ ਨਾਅਰੇ ਲਾਏ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਕਾਲਜ ਪਹੁੰਚੀ। ਇਕ ਪੁਲਸ ਅਧਿਕਾਰੀ ਨੇ ਵੀਰਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਵਿਦਿਆਰਥਣਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਲੜਕੀਆਂ ਦੇ ਟਾਇਲਟ ‘ਚ ਵੀਡੀਓ ਰਿਕਾਰਡ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਦੇ ਆਧਾਰ ’ਤੇ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਕੁਝ ‘ਲਾਪਰਵਾਹੀ’ ਪਾਈ ਗਈ ਹੈ ਕਿਉਂਕਿ ਲੜਕੀਆਂ ਦੇ ਹੋਸਟਲ ਦੇ ਪਿੱਛੇ ਵਰਕਰਾਂ ਦੇ ਕਮਰੇ ਬਣਾਏ ਗਏ ਸਨ।
ਪੁਲਿਸ ਨੇ ਕਿਹਾ ਕਿ ਪੰਜ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਉਂਗਲਾਂ ਦੇ ਨਿਸ਼ਾਨ ਲਏ ਗਏ ਹਨ। ਪੁਲਿਸ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੇ ਮੋਬਾਈਲ ਫ਼ੋਨਾਂ ਦੀ ਵੀ ਜਾਂਚ ਕੀਤੀ ਗਈ, ਪਰ ਅਜੇ ਤੱਕ ਕੋਈ ਵੀਡੀਓ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਕਾਲਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਨੂੰ ਵਿਦਿਆਰਥਣਾਂ ਤੋਂ ਸ਼ਿਕਾਇਤ ਮਿਲੀ ਸੀ, ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਕਿਸੇ ਨੇ ਟਾਇਲਟ ਦੀ ਖਿੜਕੀ ਤੋਂ ਵੀਡੀਓ ਬਣਾਈ ਹੈ। ਅਧਿਕਾਰੀ ਨੇ ਇਹ ਵੀ ਕਿਹਾ ਕਿ ਕਾਲਜ ਨੇ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ। ਅਧਿਕਾਰੀ ਨੇ ਦੱਸਿਆ ਕਿ ਕੁਕਿੰਗ ਸਟਾਫ਼ ਦੇ ਮੋਬਾਈਲ ਫ਼ੋਨ ਪੁਲਿਸ ਨੂੰ ਸੌਂਪ ਦਿੱਤੇ ਗਏ ਹਨ।
- First Published :