UK ਪਹੁੰਚਿਆ ਕੁੱਲ੍ਹੜ ਪੀਜ਼ਾ ਕਪਲ ਇੱਥੇ ਜਾ ਕੇ ਕੀਤੀ ਨਵੀਂ ਸ਼ੁਰੂਆਤ, ਵੀਡੀਓ ਪਾ ਕੇ ਦਿੱਤੀ ਜਾਣਕਾਰੀ

ਪੰਜਾਬ ਦੇ ਜਲੰਧਰ ਦਾ ਮਸ਼ਹੂਰ ਪੀਜ਼ਾ ਕਪਲ ਇੰਗਲੈਂਡ ਪਹੁੰਚ ਗਿਆ ਹੈ, ਜਿਥੇ ਉਨ੍ਹਾਂ ਨੇ ਪਹਿਲਾਂ ਏਅਰਪੋਰਟ ਪਹੁੰਚਣ ਦੀ ਵੀਡੀਓ ਪਾਈ ਸੀ ਅਤੇ ਹੁਣ ਉਨ੍ਹਾਂ ਨੇ ਗੱਡੀ ‘ਚ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ‘ਚ ਸਹਿਜ ਅਰੋੜਾ ਇਥੇ ਪਹੁੰਚਣ ਤੋਂ ਬਾਅਦ ਆਪਣੇ ਕੰਮ ਬਾਰੇ ਜਾਣਕਾਰੀ ਸਾਂਝੀ ਕਰਦੇ ਨਜ਼ਰ ਆਏ ਹਨ। ਇਥੇ ਆ ਕੇ ਉਨ੍ਹਾਂ ਨੇ ਸਾਊਥ ਹਾਲ ‘ਚ ਗੁਰੂਘਰ ‘ਚ ਮੱਥਾ ਟੇਕਿਆ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ।
ਇਸ ਤੋਂ ਪਹਿਲਾਂ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਵਾਈ ਅੱਡੇ ਦੀ ਵੀਡੀਓ ਸਾਂਝੀ ਕੀਤੀ ਸੀ, ਜੋ ਉਨ੍ਹਾਂ ਦੇ ਯੂਕੇ ਜਾਣ ਦੀ ਗਵਾਹੀ ਭਰਦੀ ਵਿਖਾਈ ਦੇ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨਾਂ ਤੋਂ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਦੇ ਇੰਗਲੈਂਡ ਸ਼ਿਫਟ ਹੋਣ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ। ਹੁਣ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਲੈ ਕੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇਹ ਜੋੜਾ ਆਪਣੇ ਬੱਚੇ ਸਮੇਤ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਜਾਂਦਾ ਨਜ਼ਰ ਆ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ 15 ਦਿਨ ਪਹਿਲਾਂ ਹੀ ਯੂਕੇ ਸ਼ਿਫਟ ਹੋਏ ਹਨ। ਹਾਲਾਂਕਿ ਹੁਣ ਉਨ੍ਹਾਂ ਦਾ ਏਅਰਪੋਰਟ ਵੀਡੀਓ ਸਾਹਮਣੇ ਆਇਆ ਹੈ। ਦੂਜੇ ਪਾਸੇ ਦੋਵਾਂ ਜੋੜਿਆਂ ਦੀ ਦੁਕਾਨ ਅਜੇ ਵੀ ਚੱਲ ਰਹੀ ਹੈ, ਜਿੱਥੇ ਹੁਣ ਸਹਿਜ ਅਤੇ ਗੁਰਪ੍ਰੀਤ ਦੇ ਰਿਸ਼ਤੇਦਾਰ ਬੈਠੇ ਹਨ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਕੌਰ ਬੱਚੇ ਨੂੰ ਗੋਦ ‘ਚ ਲੈ ਕੇ ਏਅਰਪੋਰਟ ‘ਤੇ ਘੁੰਮ ਰਹੀ ਹੈ। ਦੂਜੇ ਹੀ ਪਲ ‘ਚ ਬੱਚਾ ਏਅਰਪੋਰਟ ‘ਤੇ ਸੂਟਕੇਸ ਨੂੰ ਧੱਕਾ ਮਾਰਦਾ ਦਿਖਾਈ ਦਿੰਦਾ ਹੈ। ਹਾਲ ਹੀ ‘ਚ ਉਸ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ। ਜਿਸ ਤੋਂ ਬਾਅਦ ਹਾਈਕੋਰਟ ‘ਚ ਸੁਣਵਾਈ ਤੋਂ ਬਾਅਦ ਜਾਰੀ ਹੁਕਮਾਂ ਅਨੁਸਾਰ ਕੁਲੜ ਪੀਜ਼ਾ ਜੋੜੇ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।