DSP Sandhu Dismissed- DSP ਗੁਰਸ਼ੇਰ ਸਿੰਘ ਸੰਧੂ ਅਹੁਦੇ ਤੋਂ ਬਰਖ਼ਾਸਤ

ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਦੌਰਾਨ ਇੰਟਰਵਿਊ ਕਰਾਉਣ ਵਾਲੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਇੰਟਰਵਿਊ ਮਾਰਚ 2023 ਵਿਚ ਖਰੜ ਸੀਆਈਏ ਦੀ ਹਿਰਾਸਤ ਦੌਰਾਨ ਕਰਵਾਈ ਗਈ ਸੀ।
ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ, ਲਾਪਰਵਾਹੀ ਅਤੇ ਡਿਊਟੀ ਵਿਚ ਅਣਗਹਿਲੀ, ਅਨੁਸ਼ਾਸਨ ਦੀ ਘੋਰ ਉਲੰਘਣਾ ਕਰ ਕੇ ਪੰਜਾਬ ਪੁਲਿਸ ਦੇ ਅਕਸ਼ ਨੂੰ ਖ਼ਰਾਬ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਹੁਕਮ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਨੇ ਉਸ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ। ਗੁਰਸ਼ੇਰ ਸਿੰਘ ਸੰਧੂ ਪਿਛਲੇ ਸਾਲ ਅਕਤੂਬਰ ਤੋਂ ਮੁਅੱਤਲ ਚੱਲ ਰਿਹਾ ਸੀ। ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਮਗਰੋਂ ਡੀਐੱਸਪੀ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਮਾਮਲੇ ’ਚ ਡੀਐੱਸਪੀ ਸਮੇਤ ਪੰਜਾਬ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ।
- First Published :