ਸੰਧਿਆ ਥੀਏਟਰ ਭਗਦੜ ਮਾਮਲੇ ‘ਚ Allu Arjun ਨੂੰ ਮਿਲੀ ਰਾਹਤ, ‘ਪੁਸ਼ਪਾ 2’ ਸਟਾਰ ਨੂੰ ਮਿਲੀ ਜ਼ਮਾਨਤ

ਸੰਧਿਆ ਥੀਏਟਰ ਭਗਦੜ ਮਾਮਲੇ ‘ਚ ਸੁਪਰਸਟਾਰ ਅੱਲੂ ਅਰਜੁਨ ਨੂੰ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪਹਿਲਾਂ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਸੀ। ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਮਚੀ ਭਗਦੜ ‘ਚ 35 ਸਾਲਾ ਔਰਤ ਦੀ ਮੌਤ ਹੋ ਗਈ, ਜਿਸ ਕਾਰਨ ਸਥਾਨਕ ਪੁਲਿਸ ਨੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ।
ਹੁਣ ਹੈਦਰਾਬਾਦ ਕੋਰਟ ਨੇ ਉਨ੍ਹਾਂ ਨੂੰ ਆਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਅਭਿਨੇਤਾ ਨੂੰ ਜ਼ਮਾਨਤ ਦੀਆਂ ਸ਼ਰਤਾਂ ਅਨੁਸਾਰ 50-50 ਹਜ਼ਾਰ ਰੁਪਏ ਦੇ ਦੋ ਜ਼ਮਾਨਤ ਅਦਾ ਕਰਨ ਦਾ ਨਿਰਦੇਸ਼ ਦਿੱਤਾ ਹੈ। 4 ਦਸੰਬਰ ਨੂੰ ਸੰਧਿਆ ਥੀਏਟਰ ‘ਚ ਅੱਲੂ ਅਰਜੁਨ ਸਟਾਰਰ ਫਿਲਮ ‘ਪੁਸ਼ਪਾ 2’ ਦੇ ਸਕ੍ਰੀਨਿੰਗ ਸ਼ੋਅ ਦੌਰਾਨ ਮਚੀ ਭਗਦੜ ‘ਚ 35 ਸਾਲਾ ਰੇਵਤੀ ਨਾਂ ਦੀ ਔਰਤ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦਾ 8 ਸਾਲਾ ਬੇਟਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਦਾ ਇਲਾਜ ਪ੍ਰਾਈਵੇਟ ਹਸਪਤਾਲ ਚੱਲ ਰਿਹਾ ਹੈ।
ਭਗਦੜ ਮਾਮਲੇ ਦੇ ਤਿੰਨ ਹਫ਼ਤਿਆਂ ਬਾਅਦ, ਅਦਾਕਾਰ ਅਤੇ ਥੀਏਟਰ ਪ੍ਰਬੰਧਕਾਂ ਸਮੇਤ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਬੱਚਾ ਅਜੇ ਵੀ ਹਸਪਤਾਲ ਵਿੱਚ ਜ਼ਿੰਦਗੀ ਨਾਲ ਜੂਝ ਰਿਹਾ ਹੈ। ਆਲੂ ਅਰਜੁਨ ਅਤੇ ‘ਪੁਸ਼ਪਾ 2’ ਦੇ ਨਿਰਮਾਤਾਵਾਂ ਨੇ ਮ੍ਰਿਤਕ ਔਰਤ ਦੇ ਜ਼ਖਮੀ ਬੱਚੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਅੱਲੂ ਅਰਜੁਨ ਨੇ 1 ਕਰੋੜ, ਮਿਥਰੀ ਮੂਵੀਜ਼ ਅਤੇ ਨਿਰਦੇਸ਼ਕ ਸੁਕੁਮਾਰ ਨੇ 50-50 ਲੱਖ ਰੁਪਏ ਦਿੱਤੇ। ਫਿਲਮ ਨਿਰਮਾਤਾ ਅਤੇ ਤੇਲੰਗਾਨਾ ਫਿਲਮ ਵਿਕਾਸ ਨਿਗਮ ਦੇ ਚੇਅਰਮੈਨ ਦਿਲ ਰਾਜੂ ਨੇ ਪਰਿਵਾਰ ਨੂੰ ਮੁਆਵਜ਼ਾ ਸੌਂਪਿਆ।
- First Published :