Punjab

ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਲਈ ਐਡਵਾਈਜ਼ਰੀ, ਚੌਕਸ ਰਹਿਣ ਦੀ ਸਲਾਹ


ਕੈਨੇਡਾ ਵਿਚ ਪਿਛਲੇ ਹਫਤੇ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਧਿਕਾਰੀਆਂ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ। ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ। “ਪਿਛਲੇ ਇੱਕ ਹਫ਼ਤੇ ਵਿੱਚ ਮੰਦਭਾਗੀ ਦੁਰਘਟਨਾਵਾਂ ਵਾਪਰੀਆਂ ਹਨ।” ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਕੈਨੇਡਾ ਵਿੱਚ ਸਾਡੇ ਨਾਗਰਿਕਾਂ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਤ੍ਰਾਸਦੀਆਂ ਤੋਂ ਅਸੀਂ ਦੁਖੀ ਹਾਂ।

ਇਸ਼ਤਿਹਾਰਬਾਜ਼ੀ

ਵਿਦੇਸ਼ ਮੰਤਰਾਲੇ ਨੇ ਇਕ ਐਡਵਾਈਜ਼ਰੀ ਜਾਰੀ ਕਰ ਕੇ ਕੈਨੇਡਾ ਰਹਿੰਦੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਵਧੇਰੇ ਚੌਕਸ ਰਹਿਣ ਦਾ ਮਸ਼ਵਰਾ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧ ਤੇ ਅਪਰਾਧਿਕ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਕਰ ਕੇ ਨਿੱਘਰਦੇ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਤੇ ਵਿਦਿਆਰਥੀ ਚੌਕਸ ਰਹਿਣ। ਅਧਿਕਾਰਤ ਅੰਕੜਿਆਂ ਮੁਤਾਬਕ ਕੈਨੇਡਾ ਵਿੱਚ ਇਸ ਵੇਲੇ ਚਾਰ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।

ਇਸ਼ਤਿਹਾਰਬਾਜ਼ੀ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਿਛਲੇ ਹਫ਼ਤੇ ਕੈਨੇਡਾ ਵਿੱਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਹੋਣ ਮਗਰੋਂ ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡੀਅਨ ਅਥਾਰਿਟੀਜ਼ ਕੋਲ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਹੈ। ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਉਨ੍ਹਾਂ ਲਈ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਤੇ ਭਲਾਈ ਸਭ ਤੋਂ ਉੱਪਰ ਹੈ। ਜੈਸਵਾਲ ਨੇ ਕਿਹਾ, ‘‘ਪਿਛਲੇ ਹਫ਼ਤੇ ਤਿੰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ। ਤਿੰਨ ਭਾਰਤੀ ਵਿਦਿਆਰਥੀ ਕਤਲ ਕਰ ਦਿੱਤੇ ਗਏ। ਅਸੀਂ ਇਸ ਭਿਆਨਕ ਦੁਖਾਂਤ ਤੋਂ ਦੁਖੀ ਹਾਂ ਜਦੋਂ ਕੈਨੇਡਾ ਵਿੱਚ ਸਾਡੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਗਿਆ।’’

ਇਸ਼ਤਿਹਾਰਬਾਜ਼ੀ

ਤਰਜਮਾਨ ਨੇ ਕਿਹਾ, ‘‘ਅਸੀਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜ਼ਾਹਿਰ ਕਰਦੇ ਹਾਂ। ਟੋਰਾਂਟੋ ਤੇ ਵੈਨਕੂਵਰ ਵਿਚਲੇ ਸਾਡੇ ਹਾਈ ਕਮਿਸ਼ਨ ਤੇ ਕੌਂਸੁਲੇਟ ਇਸ ਮਾਮਲੇ ਵਿੱਚ ਹਰ ਸੰਭਵ ਮਦਦ ਕਰ ਰਹੇ ਹਨ।’’ ਜੈਸਵਾਲ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਮਿਸ਼ਨ ਇਨ੍ਹਾਂ ਮਾਮਲਿਆਂ ਦੀ ਮੁਕੰਮਲ ਜਾਂਚ ਲਈ ਮੁਕਾਮੀ ਅਥਾਰਿਟੀਜ਼ ਦੇ ਸੰਪਰਕ ਵਿੱਚ ਹਨ।

  • First Published :

Source link

Related Articles

Leave a Reply

Your email address will not be published. Required fields are marked *

Back to top button