Entertainment
68 ਸਾਲ ਦੇ ਹੋਏ ਗੁਰਦਾਸ ਮਾਨ, ਆਪਣੇ ਪ੍ਰਸ਼ੰਸਕਾਂ ਨਾਲ ਮਨਾਇਆ ਜਨਮ ਦਿਨ, ਦੇਖੋ ਤਸਵੀਰਾਂ

01

ਚੰਡੀਗੜ੍ਹ: ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼ ਅਤੇ ਦੁਨੀਆਂ ਵਿੱਚ ਆਪਣੀ ਗਾਇਕੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਗਾਇਕ ਗੁਰਦਾਸ ਮਾਨ 68 ਸਾਲ ਦੇ ਹੋ ਗਏ ਹਨ। ਉਨ੍ਹਾਂ ਨੇ 4 ਜਨਵਰੀ ਨੂੰ ਆਪਣਾ ਜਨਮਦਿਨ ਮਨਾਇਆ, ਜੋ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪ੍ਰਸ਼ੰਸਕਾਂ ਦੇ ਨਾਂ ਰਿਹਾ। ਚੰਡੀਗੜ੍ਹ ਦੇ ਸੈਕਟਰ 33 ਸਥਿਤ ਗੁਰਦਾਸ ਮਾਨ ਦੀ ਕੋਠੀ ‘ਤੇ ਪੰਜਾਬ, ਹਰਿਆਣਾ, ਹਿਮਾਚਲ ਤੋਂ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਲੋਕ ਆਪਣੇ ਚਹੇਤੇ ਗਾਇਕ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਪਹੁੰਚੇ। (ਰਿਪੋਰਟ: ਉਮੇਸ਼ ਸ਼ਰਮਾ, ਚੰਡੀਗੜ੍ਹ)