Punjab

Bus carrying farmers to Khanauri Mahapanchayat meets with accident, many farmers injured – News18 ਪੰਜਾਬੀ


ਬਰਨਾਲਾ – ਖਨੌਰੀ ਮਹਾਂਪੰਚਾਇਤ ‘ਤੇ ਪਹੁੰਚ ਰਹੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ।  ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਤੋਂ ਇਕ ਬੱਸ ਦੇ ਜ਼ਰੀਏ ਕਿਸਾਨ ਖਨੌਰੀ ਮਹਾਂਪੰਚਾਇਤ ‘ਤੇ ਆ ਰਹੇ ਸਨ । ਬਰਨਾਲਾ ਦੇ ਨਜ਼ਦੀਕ ਹੋਇਆ ਹਾਦਸਾ, ਕਈ ਕਿਸਾਨ ਜ਼ਖਮੀ ਹੋ ਗਏ ਹਨ।

ਬਰਨਾਲਾ ਵਿੱਚ ਦੋ ਕਿਸਾਨ ਜਥੇਬੰਦੀਆਂ ਦੀਆਂ ਦੋ ਬੱਸਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ‘ਤੇ ਜੇਲ੍ਹ ਨੇੜੇ ਵਾਪਰਿਆ, ਜਿੱਥੇ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਇਸ਼ਤਿਹਾਰਬਾਜ਼ੀ

ਇਹ ਬੱਸ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਤੋਂ ਖਨੌਰੀ ਸਰਹੱਦ ’ਤੇ ਕਿਸਾਨ ਮਹਾਂ ਪੰਚਾਇਤ ’ਚ ਸ਼ਾਮਲ ਹੋਣ ਲਈ ਆ ਰਹੀ ਸੀ। ਅਚਾਨਕ ਟਰੱਕ ਅੱਗੇ ਆ ਗਿਆ ਅਤੇ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਕਈ ਕਿਸਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਸ਼ਤਿਹਾਰਬਾਜ਼ੀ

ਦੂਜਾ ਸੜਕ ਹਾਦਸਾ ਬਠਿੰਡਾ ਨੈਸ਼ਨਲ ਹਾਈਵੇਅ ਦੇ ਬਾਈਪਾਸ ’ਤੇ ਵਾਪਰਿਆ ਜਿੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬੱਸ ਪਲਟ ਗਈ, ਜਿਸ ਕਾਰਨ ਇੱਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ।

ਬੱਸ ਵਿੱਚ ਸਵਾਰ ਕਿਸਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਤੋਂ ਹਰਿਆਣਾ ਜ਼ਿਲ੍ਹੇ ਦੇ ਟੋਹਾਣਾ ਵਿੱਚ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜ਼ਖ਼ਮੀ ਕਿਸਾਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ਼ਤਿਹਾਰਬਾਜ਼ੀ

👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।

👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।

👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।

👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।  ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।  Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ।  ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button