Punjab

ਸਕੂਲਾਂ ਵਿਚ ਛੁੱਟੀਆਂ 11 ਜਨਵਰੀ ਤੱਕ ਵਧਾਈਆਂ, ਆਨਲਾਈਨ ਕਲਾਸਾਂ ਹੀ ਲੱਗਣਗੀਆਂ…


Schools closed- ਦੇਸ਼ ਭਰ ਵਿਚ ਕਹਿਰ ਦੀ ਠੰਢ ਦਾ ਮੌਸਮ ਜਾਰੀ ਹੈ। ਪੂਰਾ ਉੱਤਰ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਪਹਾੜਾਂ ‘ਤੇ ਬਰਫਬਾਰੀ ਦੇ ਨਾਲ-ਨਾਲ ਬਾਰਿਸ਼ ਵੀ ਹੋ ਰਹੀ ਹੈ। ਜੰਮੂ-ਕਸ਼ਮੀਰ ਵਿਚ ਬਣੀਆਂ ਦੋ ਪੱਛਮੀ ਗੜਬੜੀਆਂ ਕਾਰਨ ਉੱਤਰੀ ਭਾਰਤ ਵਿਚ ਮੀਂਹ ਕਾਰਨ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ਼ਤਿਹਾਰਬਾਜ਼ੀ

ਉਧਰ, ਚੰਡੀਗੜ੍ਹ ਦੇ ਸਿੱਖਿਆ ਵਿਭਾਗ (Chandigarh Education Department ) ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤਕ ਬੰਦ (schools closed) ਰੱਖਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਬੰਧੀ ਸਕੂਲਾਂ ਵਿਚ ਸਿਰਫ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਆਨਲਾਈਨ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਹੀ ਲਾਉਣ ਤੇ ਇਸ ਅਨੁਸਾਰ ਹੀ ਸਕੂਲ ਦਾ ਸਟਾਫ ਸੱਦਣ।

ਇਸ਼ਤਿਹਾਰਬਾਜ਼ੀ

ਇਸ ਤੋਂ ਇਲਾਵਾ ਨੌਵੀਂ ਤੋਂ ਬਾਰ੍ਹਵੀਂ ਤਕ ਦੀਆਂ ਕਲਾਸਾਂ ਲਈ ਸਕੂਲ ਸਾਢੇ ਨੌਂ ਵਜੇ ਤੋਂ ਬਾਅਦ ਹੀ ਖੋਲ੍ਹਣ ਲਈ ਕਿਹਾ ਗਿਆ ਹੈ ਤੇ ਇਨ੍ਹਾਂ ਜਮਾਤਾਂ ਲਈ ਛੁੱਟੀ ਸਾਢੇ ਤਿੰਨ ਵਜੇ ਤੋਂ ਪਹਿਲਾਂ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਵਲੋਂ ਅੱਜ ਜਾਰੀ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਠੰਢ ਲਗਾਤਾਰ ਵਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।

ਇਸ਼ਤਿਹਾਰਬਾਜ਼ੀ

ਉਧਰ, ਮੌਸਮ ਵਿਗਿਆਨੀਆਂ ਨੇ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਸ਼ਹਿਰ ਵਿੱਚ ਮੁੜ ਤੋਂ ਮੌਸਮ ਤਬਦੀਲ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ 6 ਜਨਵਰੀ ਦੁਪਹਿਰ ਤੱਕ ਰੁਕ-ਰੁਕ ਕੇ ਹਲਕਾ ਮੀਂਹ ਪੈ ਸਕਦਾ ਹੈ। ਸਿਟੀ ਬਿਊਟੀਫੁੱਲ ਵਿੱਚ ਸ਼ੁੱਕਰਵਾਰ ਰਾਤ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜੋ ਅੱਜ ਸਵੇਰੇ 10-11 ਵਜੇ ਤੱਕ ਜਾਰੀ ਰਹੀ। ਉਸ ਤੋਂ ਬਾਅਦ ਨਿਕਲੀ ਧੁੱਪ ਕਰਕੇ ਸ਼ਹਿਰ ਵਾਸੀਆਂ ਨੇ ਪੈ ਰਹੀ ਕੜਾਕੇ ਦੀ ਠੰਢ ਤੋਂ ਕੁੱਝ ਰਾਹਤ ਮਹਿਸੂਸ ਕੀਤੀ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button